ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ !48 ਕਿਲੋ ਹੈਰੋਇਨ ਬਰਾਮਦੀ ਮਾਮਲੇ ‘ਚ 13 ਨਸ਼ਾ ਤਸਕਰ ਕਾਬੂ

4677172
Total views : 5509769

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਜਲੰਧਰ/ਬਾਰਡਰ ਨਿਊਜ ਸਰਵਿਸ 

ਪੰਜਾਬ ਦੇ ਜਲੰਧਰ ਤੋਂ ਸ਼ਨੀਵਾਰ ਨੂੰ 48 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਉਕਤ ਮਾਮਲੇ ਵਿਚ ਥਾਣਾ ਸਿਟੀ ਪੁਲਿਸ ਨੇ 84 ਲੱਖ ਰੁਪਏ ਦੀ ਡਰੱਗ ਮਨੀ, ਇੱਕ ਟਰੱਕ ਅਤੇ ਦੋ ਕਾਰਾਂ ਬਰਾਮਦ ਕੀਤੀਆਂ ਹਨ। ਨਾਲ ਹੀ ਉਕਤ ਸਿੰਡੀਕੇਟ ਨਾਲ ਜੁੜੇ ਕਰੀਬ 13 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਸਾਰੇ ਮੁਲਜ਼ਮ ਨਸ਼ੇ ਦੀ ਖਰੀਦ ਤੋਂ ਲੈ ਕੇ ਹਵਾਲਾ ਨੈੱਟਵਰਕ ਰਾਹੀਂ ਵਿਦੇਸ਼ਾਂ ਵਿਚ ਪੈਸੇ ਭੇਜਣ ਤੱਕ ਦੀਆਂ ਸਾਰੀਆਂ ਕਾਰਵਾਈਆਂ ਵਿੱਚ ਸ਼ਾਮਲ ਸਨ। ਫਿਲਹਾਲ ਸਾਰੇ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ।

ਲਗਜ਼ਰੀ ਗੱਡੀਆਂ ਸਣੇ 84 ਲੱਖ ਦੀ ਡਰੱਗ ਮਨੀ ਬਰਾਮਦ

ਦੱਸ ਦਈਏ ਕਿ ਕਰੀਬ ਇੱਕ ਹਫ਼ਤਾ ਪਹਿਲਾਂ ਕਮਿਸ਼ਨਰੇਟ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਨੇ ਇੱਕ ਔਰਤ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 48 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਬਾਜ਼ਾਰੀ ਕੀਮਤ ਕਰੀਬ 250 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ, ਬੰਗਾ, ਨਵਾਂਸ਼ਹਿਰ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਵਜੋਂ ਹੋਈ ਹੈ।

ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਅਕਾਊਂਟ X ‘ਤੇ ਸ਼ੇਅਰ ਕੀਤੀ ਗਈ ਹੈ। ਪੁਲਿਸ ਨੇ ਰੈਕੇਟ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਡਰੱਗ ਨੈਟਵਰਕ ਦੀਆਂ ਵੱਖ-ਵੱਖ ਭੂਮਿਕਾਵਾਂ ਵਿਚ ਸ਼ਾਮਲ ਸੀ। ਦੱਸ ਦੇਈਏ ਕਿ ਇਹ ਸਾਰਾ ਸਿੰਡੀਕੇਟ ਪਾਕਿਸਤਾਨ, ਅਫ਼ਗਾਨਿਸਤਾਨ, ਈਰਾਨ, ਤੁਰਕੀ ਅਤੇ ਕੈਨੇਡਾ ਤੋਂ ਚੱਲ ਰਿਹਾ ਸੀ। ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮਾਂ ਦੇ ਪਾਕਿਸਤਾਨ ਸਮੇਤ ਉਪਰੋਕਤ ਮੁਲਕਾਂ ਨਾਲ ਸਬੰਧ ਸਨ। ਪੁਲਿਸ ਨੇ ਮੁਲਜ਼ਮਾਂ ਕੋਲੋਂ ਕਰੀਬ 21 ਲੱਖ ਰੁਪਏ ਦੀ ਡਰੱਗ ਮਨੀ ਅਤੇ ਨੋਟ ਗਿਣਨ ਵਾਲੀ ਮਸ਼ੀਨ ਵੀ ਬਰਾਮਦ ਕੀਤੀ ਹੈ। ਮੁਲਜ਼ਮਾਂ ਨੂੰ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਵਾਈ-ਪੁਆਇੰਟ ਤੋਂ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-  

Share this News