ਸ਼੍ਰੋਮਣੀ ਕਮੇਟੀ ਦੇ ਮੁਲਾਜਮ ਨੇ ਸਾਥੀ ਅਧਿਕਾਰੀਆ ਤੋ ਤੰਗ ਆ ਕੇ ਜਹਿਰ ਪੀ ਕੇ ਕੀਤੀ ਖੁਦਕਸ਼ੀ

4677173
Total views : 5509772

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਸਥਿਤ ਦਫਤਰ ‘ਚ ਤਾਇਨਾਤ ਇਕ ਚਰਨਜੀਤ ਸਿੰਘ ਨਾਮੀ ਮੁਲਾਜਮ ਵਲੋ ਸਾਥੀ ਅਧਿਕਾਰੀਆਂ ਤੋ ਤੰਗ ਆਕੇ ਜਹਿਰ ਪੀ ਕੇ ਖੁਦਕਸ਼ੀ ਕਰ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਥਾਣਾਂ ਮੁੱਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਰਿਕਾਰਡ ਕੀਪਰ ਵਜੋ ਤਾਇਨਾਤ ਚਰਨਜੀਤ ਸਿੰਘ ਦੀ ਪਤਨੀ ਸਿਮਰਜੀਤ ਕੌਰ ਦੇ ਕਹਿਣ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸਿਮਰਜੀਤ ਕੌਰ ਨੇ ਚਰਨਜੀਤ ਸਿੰਘ ਨੂੰ ਤੰਗ-ਪਰੇਸ਼ਾਨ ਕਰਨ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਘੇੜਾ, ਸੁਪਰਵਾਈਜ਼ਰ ਸੁਖਵੰਤ ਸਿੰਘ ਪਰਵਾਨਾ ਤੇ ਸਹਾਇਕ ਅਕਾਊਂਟੈਂਟ ਹਰਪਾਲ ਸਿੰਘ ਦਾ ਨਾਂ ਲਿਆ ਹੈ। ਐੱਸਐੱਚਓ ਸਰਬਜੀਤ ਸਿੰਘ ਨੇ ਕਿਹਾ ਕਿ ਉਪਰੋਕਤ ਤਿੰਨਾਂ ਨੂੰ ਥਾਣੇ ’ਚ ਪੁੱਛ-ਪੜਤਾਲ ਲਈ ਬੁਲਾਇਆ ਗਿਆ ਹੈ। ਪੁੱਛ ਪੜਤਾਲ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News