ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅੱਜ ਵੱਖ-ਵੱਖ ਪਾਰਟੀਆਂ ਦੇ 20 ਉਮੀਦਵਾਰਾਂ ਵੱਲੋਂ ਦਾਖਲ ਕੀਤੇ ਗਏ ਨਾਮਜ਼ਦਗੀ ਪੱਤਰ

4677312
Total views : 5510117

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਲੱਡੂ, ਲਾਲੀ ਕੈਰੋ

ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕ੍ਰਿਆ ਜਾਰੀ ਹੈ।ਸੋਮਵਾਰ ਨੂੰ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਵੱਖ-ਵੱਖ ਪਾਰਟੀਆਂ ਦੇ  ਉਮੀਦਵਾਰਾਂ ਵੱਲੋਂ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਨਾਮਜ਼ਦਗੀਆਂ ਭਰਨ ਦੇ ਆਖ਼ਰੀ ਦਿਨ 14 ਮਈ ਨੂੰ ਵੀ ਸਵੇਰੇ 11.00 ਵਜੇ ਤੋਂ ਸ਼ਾਮ 03.00 ਵਜੇ ਤੱਕ ਦਾਖਲ ਕੀਤੇ ਜਾ ਸਕਣਗੇ ਨਾਮਜ਼ਦਗੀ ਪੱਤਰ


ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ ਖਡੂਰ ਸਾਹਿਬ-ਕਮ-ਡਿਪਟੀ ਕਮਿਸ਼ਨਰ, ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਅੱਜ ਦਿਲਬਾਗ ਸਿੰਘ ਵੱਲੋਂ ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਉਮੀਦਵਾਰ ਵਜੋਂ, ਹਰਜਿੰਦਰ ਕੌਰ ਅਤੇ ਮਨਜੀਤ ਸਿੰਘ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਵਜੋਂ, ਵਿਰਸਾ ਸਿੰਘ ਤੇ ਗੌਰਵਦੀਪ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਵਜੋਂ, ਕੰਵਲਜੀਤ ਸਿੰਘ, ਜਸਵੰਤ ਸਿੰਘ, ਕੰਵਲਜੀਤ ਸਿੰਘ, ਤਰਸੇਮ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਅਨੋਖ ਸਿੰਘ ਵੱਲੋਂ ਆਜ਼ਾਦ ਉਮੀਦਵਾਰ ਵਜੋਂ, ਸਤਨਾਮ ਸਿੰਘ ਵੱਲੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਜੋਂ, ਲਾਲਜੀਤ ਸਿੰਘ ਭੁੱਲਰ ਅਤੇ ਸੁਰਿੰਦਰਪਾਲ ਕੌਰ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਅਤੇ ਕੁਲਬੀਰ ਸਿੰਘ ਜ਼ੀਰਾ ਅਤੇ ਮਨਪ੍ਰੀਤ ਕੌਰ ਵੱਲੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਉਹਨਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 14 ਮਈ, 2024 (ਮੰਗਲਵਾਰ) ਹੈ ਅਤੇ 14 ਮਈ ਨੂੰ ਸਵੇਰੇ 11.00 ਵਜੇ ਤੋਂ ਸ਼ਾਮ 3.00 ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।ਉਹਨਾਂ ਕਿਹਾ ਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ (ਬੁੱਧਵਾਰ) ਨੂੰ ਹੋਵੇਗੀ ਅਤੇ ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਦੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News