





Total views : 5949302







Total views : 5949302ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅਜਨਾਲਾ / ਦਵਿੰਦਰ ਕੁਮਾਰ ਪੁਰੀ
ਕਣਕ ਦੇ ਨਾੜ ਨੂੰ ਅੱਗ ਲਗਾਉਣ ਵਾਲਿਆਂ ਤੇ ਕੋਈ ਕਿਸੇ ਕਿਸਮ ਦੀ ਪਾਬੰਦੀ ਨਾ ਲਗਾਉਣ ਤੇ ਸੜਕ ਕਿਨਾਰੇ ਜਮੀਨਾਂ ਤੇ ਨਾੜ ਨੂੰ ਅੱਗ ਲਗਾਉਣ ਨਾਲ ਹਾਦਸੇ ਵਾਪਰਨ ਦੀਆਂ ਘਟਨਾਵਾਂ ਕਰਨ ਕਈ ਮਨੁੱਖੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ ।

ਜਿਸ ਦੇ ਤਹਿਤ ਅੱਜ ਜਿਲਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਕਸਬਾ ਓਠੀਆਂ ਤੋਂ ਕੁੱਕੜਾਂ ਵਾਲਾ ਸੜਕ ਤੋਂ ਸੂਏ ਰਾਹੀਂ ਜੋਸ਼ ਮੁਹਾਰ ਪਿੰਡ ਨੂੰ ਜਾਂਦਿਆਂ ਕਣਕ ਦੇ ਨਾੜ ਨੂੰ ਲੱਗੀ ਅੱਗ ਵਿੱਚ ਇੱਕ ਅਣਪਛਾਤੇ ਮੋਟਰਸਾਈਕਲ ਚਾਲਕ ਅੱਗ ਦੀ ਲਪੇਟ ਵਿੱਚ ਆਉਣ ਕਾਰਨ ਬੁਰੀ ਤਰ੍ਹਾਂ ਸੜਨ ਕਾਰਨ ਮੌਕੇ ਤੇ ਮੌਤ ਹੋ ਗਈ ਅਤੇ ਮੋਟਰਸਾਈਕਲ ਸੜ ਗਿਆ ! ਬੁਰੀ ਤਰ੍ਹਾਂ ਅੱਗ ਨਾਲ ਸੜਨ ਕਾਰਨ ਲਾਸ਼ ਦੀ ਪਛਾਣ ਨਹੀਂ ਹੋ ਰਹੀ ਪੁਲਿਸ ਮੌਕੇ ਤੇ ਪਹੁੰਚ ਕੇ ਸਾਰੇ ਮਾਮਲੇ ਦੀ ਛਾਣਬੀਣ ਕਰ ਰਹੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-