ਭਗਵੰਤ ਮਾਨ ਦਾ ਦਿਨੇ ਗਠਜੋੜ ਕਾਂਗਰਸ ਨਾਲ ਅਤੇ ਰਾਤ ਦਾ ਭਾਜਪਾ ਨਾਲ – ਮਜੀਠੀਆ

4677309
Total views : 5510111

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚਵਿੰਡਾ ਦੇਵੀ/ਵਿੱਕੀ ਭੰਡਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਸ੍ਰੀ ਅਨਿਲ ਜੋਸ਼ੀ ਦੀ ਚੋਣ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਪਿੰਡ ਸਹਿਜਾਦਾ ਵਿਖੇ ਇਕ ਭਰਮੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਦਿਨ ਵੇਲੇ ਤਾ ਕਾਂਗਰਸ ਪਾਰਟੀ ਨਾਲ ਗਠਜੋੜ ਹੈ ਅਤੇ ਰਾਤ ਦਾ ਭਾਜਪਾ ਨਾਲ।

ਜੋਸ਼ੀ ਜਿੱਤ ਗਿਆ ਐਲਾਨ ਹੋਣਾ ਬਾਕੀ-ਬਿਕਰਮ  ਮਜੀਠੀਆ

ਬਲਾਕ ਸੰਮਤੀ ਮਜੀਠਾ ਦੇ ਉਪ ਚੇਅਰਮੈਨ ਮਨਦੀਪ ਸਿੰਘ ਸ਼ਹਿਜ਼ਾਦਾ ਵੱਲੋਂ ਕਰਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਅੱਜ ਲੋੜ ਹੈ ਪੰਜਾਬ ਦੀ ਖੇਤਰੀ ਪਾਰਟੀ ਨੂੰ ਵੋਟ ਪਾ ਕੇ ਤਕੜਾ ਕਰਨ ਦੀ ਕਿਉਂਕਿ ਬਾਕੀ ਸਾਰੀਆਂ ਪਾਰਟੀਆਂ ਦਿੱਲੀ ਤੋਂ ਚਲਦੀਆਂ ਨੇ ਸਿਰਫ ਸ਼੍ਰੋਮਣੀ ਅਕਾਲੀ ਦਲ ਬਾਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੇ ਹਿੱਤਾਂ ਲਈ ਫੈਸਲੇ ਪੰਜਾਬ ਤੋਂ ਹੀ ਲੈਂਦੀ ਹੈ। ਅਖੀਰ ਵਿੱਚ ਉਹਨਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਕੀਮਤੀ ਇਕ ਇਕ ਵੋਟ ਸ੍ਰੀ ਅਨਿਲ ਜੋਸ਼ੀ ਨੂੰ ਪਾ ਕੇ ਕਾਮਯਾਬ ਕਰੋ।

ਮਜੀਠੀਆ ਨੇ ਕਿਹਾ ਕਿ ਤੁਹਾਡੇ ਪਿਆਰ ਸਦਕਾ ਜੋਸ਼ੀ ਵੱਡੀ ਲੀਡ ਨਾਲ ਜਿੱਤ ਰਿਹਾ ਹੈ ਬਸ ਐਲਾਨ ਹੋਣਾ ਬਾਕੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੇਜਰ ਸ਼ਿਵਚਰਨ ਸਿੰਘ, ਲਖਬੀਰ ਸਿੰਘ ਗਿੱਲ, ਮਨਦੀਪ ਸਿੰਘ ਸ਼ਹਿਜ਼ਾਦਾ, ਮਾਸਟਰ ਰਘਬੀਰ ਸਿੰਘ, ਨੰਬਰਦਾਰ ਨਿਰਮਲ ਸਿੰਘ, ਮੈਂਬਰ ਗੁਰਮੀਤ ਸਿੰਘ, ਚੇਅਰਮੈਨ ਕੁਲਵੰਤ ਸਿੰਘ, ਮੈਂਬਰ ਡਾਕਟਰ ਕਵਲਜੀਤ ਸਿੰਘ, ਮੈਂਬਰ ਨਿਸ਼ਾਨ ਜੀਤ ਸਿੰਘ, ਜਥੇਦਾਰ ਹਰਜੀਤ ਸਿੰਘ, ਸਰਬਜੀਤ ਸਿੰਘ, ਦਇਆ ਸਿੰਘ ਵਕੀਲ, ਕੈਪਟਨ ਕਸ਼ਮੀਰ ਸਿੰਘ, ਸੋਨਾ ਸਿੰਘ ਮੈਂਬਰ ਪੰਚਾਇਤ, ਜਥੇਦਾਰ ਸੇਵਾ ਸਿੰਘ, ਗੁਰੂਸਹਿਜਪ੍ਰੀਤ ਸਿੰਘ, ਜਥੇਦਾਰ ਸਤਨਾਮ ਸਿੰਘ, ਅਮਰਜੀਤ ਸਿੰਘ ਆਦਿ ਆਗੂ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News