Total views : 5510530
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਮਜੀਠਾ/ਜਸਪਾਲ ਸਿੰਘ ਗਿੱਲ
ਸੀ ਬੀ ਐਸ ਸੀ ਬੋਰਡ ਨਵੀਂ ਦਿੱਲੀ ਵਲੋਂ ਦਸਵੀਂ ਜਮਾਤ ਦੇ ਐਲਾਨ ਕੀਤੇ ਗਏ ਨਤੀਜਿਆਂ ਵਿੱਚ ਇਲਾਕੇ ਦੇ ਨਾਮਵਰ ਸਕੂਲ ਅਤੇ ਸੀ ਬੀ ਐਸ ਸੀ ਨਵੀਂ ਦਿੱਲੀ ਵਲੋਂ ਬਾਰਵੀਂ ਜਮਾਤ ਤੱਕ ਮਾਨਤਾ ਪ੍ਰਾਪਤ ਸਕੂਲ ਸੇਂਟ ਸੋਲਜਰ ਇਲੀਟ ਕਾਨਵੇਂਟ ਸਕੂਲ ਸੋਹੀਆਂ ਕਲਾਂ ਰੋਡ ਮਜੀਠਾ ਦਾ ਦਸਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾਂ।ਬਚਿਆਂ ਨੇ ਸਾਰੇ ਵਿਸ਼ਿਆਂ ਵਿੱਚ ਨਵੇਂ ਕੀਰਤੀਮਾਨ ਸਥਾਪਿਤ ਕੀਤੇ। ਇਸ ਦੌਰਾਨ ਪ੍ਰਾਪਤ ਹੋਏ ਨਤੀਜਿਆਂ ਅਨੁਸਾਰ ਅਰਸ਼ਦੀਪ ਸਿੰਘ ਨੇ 95.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਟੋਪ ਕੀਤਾ। ਇਸੇ ਤਰ੍ਹਾਂ ਅਵਨੀਤ ਕੌਰ ਨੇ 93.6 ਫ਼ੀਸਦੀ , ਹਰਸਿਮਰਤ ਕੌਰ ਨੇ 91.4 ਫ਼ੀਸਦੀ, ਸੰਦੀਪ ਕੁਮਾਰ ਨੇ 86.8 ਫ਼ੀਸਦੀ, ਅਮਨਦੀਪ ਕੌਰ ਨੇ 85.2 ਫ਼ੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦੇ ਨਾਲ ਨਾਲ ਸਾਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ।
ਦਸਵੀਂ ਜਮਾਤ ਦਾ ਨਤੀਜਾ ਰਿਹਾਂ ਸੌ ਫ਼ੀਸਦੀ
ਸਾਰੇ ਇਲਾਕੇ ਵਲੋਂ ਸਕੂਲ ਦੀ ਕਾਰਗੁਜਾਰੀ ਨੂੰ ਸਲਾਹਿਆ ਜਾ ਰਿਹਾ ਹੈ ਅਤੇ ਬਚਿਆਂ ਦੇ ਮਾਪਿਆਂ ਦੇ ਦਿਲਾਂ ਵਿੱਚ ਵੀ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਸਪਿੰਦਰ ਸਿੰਘ ਕਾਹਲੌ ਨੇ ਦੱਸਿਆ ਕਿ ਐਮਡੀ ਡਾ, ਮੰਗਲ ਸਿੰਘ ਕਿਸ਼ਨਪੁਰੀ, ਸਕੂਲ ਦੇ ਮੁੱਖ ਪ੍ਰਬੰਧਕ ਮੈਡਮ ਹਰਜਿੰਦਰਪਾਲ ਕੌਰ, ਡਾਇਰੈਕਟਰ ਕੰਮ ਪ੍ਰਿੰਸੀਪਲ ਅਮਨਦੀਪ ਕੌਰ ਥਿੰਦ, ਪ੍ਰਿੰਸੀਪਲ ਲਕਸਿਤਾਂ ਵਰਮਾਂ ਦੀ ਯੋਗ ਅਗਵਾਈ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਬੱਚਿਆਂ ਨੇ ਇਹ ਮੱਲਾਂ ਮਾਰੀਆਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਚੇਅਰਮੈਨ ਕਾਹਲੌ ਨੇ ਸਮੂਹ ਸਟਾਫ਼ ਅਤੇ ਬਚਿਆਂ ਦੇ ਮਾਪਿਆਂ ਦਾ ਤਹਿ ਦਿਲੋਂ ਧਨਵਾਦ ਕੀਤਾ ਅਤੇ ਬਚਿਆਂ ਨੂੰ ਉਤਸਾਹਿਤ ਕਰਨ ਦੇ ਨਾਲ ਨਾਲ ਨਵੀਂਆਂ ਚਣੌਤੀਆਂ ਨੂੰ ਖਿੜੇ ਮੱਥੇ ਪ੍ਰਵਾਨ ਕਰਨ ਵਾਸਤੇ ਹਮੇਸ਼ਾਂ ਤਿਆਰ ਰਹਿਣ ਲਈ ਪ੍ਰੇਰਿਆ। ਉਨਾਂ ਦਸਿਆ ਕਿ ਹਰ ਵਿਦਿਅਕ ਪੱਖ ਤੋਂ ਵਿਸ਼ਿਆਂ ਦੇ ਮਾਹਰ ਇੰਗਲਿਸ਼ ਲਕਸਿਤਾਂ ਵਰਮਾਂ, ਮੈਥ ਗੁਰਪਿੰਦਰ ਕੌਰ, ਪੰਜਾਬੀ ਸਤਨਾਮ ਕੌਰ, ਐਸ ਐਸ ਟੀ ਜਸ਼ਨਦੀਪ ਕੌਰ, ਆਈ ਟੀ ਗੁਰਪਿੰਦਰ ਕੌਰ ਆਦਿ ਅਧਿਆਪਕਾਂ ਦੀ ਅਣਥਕ ਮਿਹਨਤ ਸਦਕਾ ਹੀ ਬਚਿਆਂ ਨੇ ਵਧੀਆਂ ਅੰਕ ਹਾਸਲ ਕੀਤੇ ਹਨ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਅਵੱਲ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨਾਂ ਦੇ ਮਾਪਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਇਸੇ ਤਰ੍ਹਾਂ ਵਿਸ਼ਾ ਮਾਹਿਰ ਅਧਿਆਪਕਾਂ ਦੀ ਮਿਹਨਤ ਨਾਲ ਉਨ੍ਹਾਂ ਦੇ ਬੱਚੇ ਗਿਆਰਵੀਂ ਅਤੇ ਬਾਰਵੀਂ ਜਮਾਤ ਵਿੱਚੋਂ ਵੀ ਵੱਧ ਤੋਂ ਵੱਧ ਅੰਕ ਲੈਕੇ ਆਪਣਾਂ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-