ਪਤਨੀ ਨਾਲ ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

4677595
Total views : 5510552

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਜਸਬੀਰ ਸਿੰਘ ਲੱਡੂ 

ਤਰਨਤਾਰਨ ਦੇ ਪਿੰਡ ਭੈਣੀ ਮੱਟੂਆਂ ਤੋਂ ਨਾਜਾਇਜ਼ ਸਬੰਧਾਂ ਨੂੰ ਲੈ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈੈ, ਕਤਲ ਨੂੰ ਮ੍ਰਿਤਕ ਦੇ ਦੋਸਤ ਵਲੋ ਇਸ ਕਰਕੇ ਅੰਜਾਮ ਦਿੱਤਾ ਗਿਆ ਹੈ ਕਿਉਕ ਉਹ ਸਮਝਦਾ ਸੀ ਕਿ ਮ੍ਰਿਤਕ ਦੇ ਉਸਦੀ ਪਤਨੀ ਨਾਲ ਨਜਾਇਜ ਸਬੰਧ ਹਨ। ਜਿਸ ਸਬੰਧੀ ਮ੍ਰਿਤਕ ਦੀ ਮਾਂ ਦੇ ਬਿਆਨਾ ‘ਤੇ ਥਾਣਾਂ ਸਦਰ ਵਿਖੇ ਪੁਲਿਸ ਵਲੋ ਕੇਸ ਦਰਜ ਕਰਕੇ ਜਾਂਚ ਆਰੰਭ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਮਰ 20 ਸਾਲ ਪਿੰਡ ਭੈਣੀ ਮੱਟੂਆਂ ਵਜੋਂ ਹੋਈ ਹੈ। ਮ੍ਰਿਤਕ ਦੇ ਪਿੰਡ ਦੇ ਨਿਵਾਸੀ  ਗੁਰਜੰਟ ਸਿੰਘ ਨੂੰ ਸ਼ੱਕ ਸੀ ਕਿ ਲਵਪ੍ਰੀਤ ਸਿੰਘ ਦਾ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਹਨ। 

ਬੀਤੇ ਕੁਝ ਮਹੀਨਿਆਂ ਤੋਂ ਗੁਰਜੰਟ ਸਿੰਘ ਦੀ ਪਤਨੀ ਆਪਣੇ ਪਤੀ ਨਾਲ ਲੜਾਈ-ਝਗੜਾ ਹੋਣ ਦੇ ਚਲਦਿਆਂ ਆਪਣੇ ਪੇਕੇ ਘਰ ਰਹਿ ਰਹੀ ਸੀ। ਗੁਰਜੰਟ ਸਿੰਘ ਨੂੰ ਸ਼ੱਕ ਸੀ ਕਿ ਉਸ ਦੀ ਪਤਨੀ ਆਪਣੇ ਯਾਰ ਲਵਪ੍ਰੀਤ ਸਿੰਘ ਦੇ ਕਹਿਣ ਅਨੁਸਾਰ ਸਹੁਰੇ ਘਰ ਵਾਪਸ ਨਹੀਂ ਆ ਰਹੀ। ਇਸ ਦੌਰਾਨ ਦੋ ਬੱਚਿਆਂ ਦੇ ਪਿਤਾ ਗੁਰਜੰਟ ਸਿੰਘ ਨੇ ਗੁੱਸੇ ’ਚ ਆ ਬੀਤੇ ਕੱਲ੍ਹ ਦੇਰ ਸ਼ਾਮ ਲਵਪ੍ਰੀਤ ਸਿੰਘ ਨੂੰ ਉਸਦੇ ਘਰ ਬਾਹਰ ਮਾਂ ਦੀਆਂ ਅੱਖਾਂ ਸਾਹਮਣੇ ਸਿਰ ’ਚ ਇੱਟਾਂ ਨਾਲ 9 ਵਾਰ ਕਰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦਾ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਵੱਲੋਂ ਪੋਸਟਮਾਰਟਮ ਕਰਵਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News