ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦਾ ਨਤੀਜਾ ਰਿਹਾ ਸੌ ਫ਼ੀਸਦੀ

4677587
Total views : 5510531

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ਦਵਿੰਦਰ ਕੁਮਾਰ ਪੁਰੀ

ਅੱਜ ਸੀਬੀਐਸਈ ਵੱਲੋਂ ਐਲਾਨੇ ਗਏ ਦਸਵੀਂ ਅਤੇ ਬਾਰਵੀਂ ਦੇ ਨਤੀਜਿਆਂ ਵਿੱਚ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਅੰਮ੍ਰਿਤਸਰ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ ।
ਇਸ ਸਬੰਧੀ ਪ੍ਰਿੰਸੀਪਲ ਸ.ਸੁਰਿੰਦਰ ਸਿੰਘ ਜੀ ਵੱਲੋਂ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਗਿਆ ਕਿ ਬਾਰਵੀਂ ਜਮਾਤ ਦੇ ਸਾਇੰਸ ਗਰੁੱਪ ਵਿੱਚੋਂ ਪਹਿਲਾ ਸਥਾਨ 95.4% ਪ੍ਰਨੀਤ ਕੌਰ ਦੂਜਾ ਸਥਾਨ 86.8% ਸਿਮਰਨਪ੍ਰੀਤ ਕੌਰ ਅਤੇ ਤੀਜਾ ਸਥਾਨ 86% ਨਵਨੀਤ ਕੌਰ ਨੇ ਪ੍ਰਾਪਤ ਕੀਤਾ ਅਤੇ ਇਸੇ ਤਰ੍ਹਾਂ ਕਮਰਸ ਗਰੁੱਪ ਵਿੱਚੋਂ ਪਹਿਲਾ ਸਥਾਨ 89.2% ਪ੍ਰਨੀਤ ਕੌਰ, ਦੂਜਾ ਸਥਾਨ 83.4% ਜਸਕਰਨਦੀਪ ਕੌਰ ਅਤੇ ਤੀਜਾ ਸਥਾਨ 80% ਮੁਸਕਾਨ ਕੌਰ ਨੇ ਪ੍ਰਾਪਤ ਕੀਤਾ।

ਦਸਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਉਹਨਾਂ ਇਹ ਵੀ ਦੱਸਿਆ ਕਿ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਅਜਨਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਸ਼ਾਨਦਾਰ ਰਹੇ ਜਿਸ ਵਿੱਚ ਪਹਿਲਾ ਸਥਾਨ 92.2% ਖੁਸ਼ਲੀਨ ਕੌਰ, ਦੂਜਾ ਸਥਾਨ 84.8% ਤਨਵੀਰ ਸਿੰਘ ਅਤੇ ਤੀਜਾ ਸਥਾਨ 83.2% ਅਨਮੋਲਪ੍ਰੀਤ ਕੌਰ ਨੇ ਹਾਸਲ ਕੀਤਾ। ਇਸ ਮੌਕੇ ਸਕੂਲ ਦੇ ਫਾਉਂਡਰ ਮੈਂਬਰ ਸ. ਦਰਸ਼ਨ ਸਿੰਘ ਜੀ ਨਿੱਜਰ ਅਤੇ ਮੈਂਬਰ ਇੰਚਾਰਜ ਸ. ਜਸਬੀਰ ਸਿੰਘ ਨਿੱਜਰ, ਐਡਵੋਕੇਟ ਇੰਦਰਜੀਤ ਸਿੰਘ ਅੜੀ, ਸ. ਭਰਪੂਰ ਸਿੰਘ ਤੇ ਸ. ਗੁਰਬਖਸ਼ ਸਿੰਘ ਬੇਦੀ ਅਤੇ ਪ੍ਰਿੰਸੀਪਲ ਸੁਰਿੰਦਰ ਸਿੰਘ ਵਲੋਂ ਅੱਵਲ ਆਉਣ ਵਾਲੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਤੋਂ ਇਲਾਵਾ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੇ ਮਾਪੇ ਵੀ ਹਾਜ਼ਰ ਸਨ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News