Total views : 5510535
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਬਾਰਡਰ ਨਿਊੂਜ ਸਰਵਿਸ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਲੜ ਸਕਦੇ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਸੀ। ਜਿਸ ਦੇ ਪਿਛੇ ਉਨ੍ਹਾਂ ਨੇ ਵਜ੍ਹਾ ਜ਼ਾਹਰ ਕੀਤੀ ਹੈ ਕਿ ਜੇ ਅੰਮ੍ਰਿਤਪਾਲ ਦੇ ਕਾਗਜ਼ ਰੱਦ ਹੋ ਜਾਂਦੇ ਹਨ ਤਾਂ ਉਹ ਹਰਪਾਲ ਸਿੰਘ ਬਲੇਰ ਤੋਂ ਚੋਣ ਲੜਾਉਂਗੇ ਪਰ ਜੇ ਅੰਮ੍ਰਿਤਪਾਲ ਸਿੰਘ ਦੇ ਕਾਗਜ਼ ਰੱਦ ਨਹੀਂ ਹੁੰਦੇ ਤਾਂ ਉਹ ਹਰਪਾਲ ਸਿੰਘ ਬਲੇਰ ਦਾ ਨਾਮ ਵਾਪਸ ਲੈ ਲੈਣਗੇ ਪਰ ਅੱਜ ਅੰਮ੍ਰਿਤਪਾਲ ਸਿੰਘ ਦਾ ਨਾਮਜ਼ਦਗੀ ਪੱਤਰ ਮਨਜ਼ੂਰ ਹੋ ਗਿਆ ਹੈ।ਜਿਸ ਕਰਕੇ ਸਮਝਿਆ ਜਾ ਰਿਹਾ ਹੈ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਪਣੇ ਉਮੀਦਵਾਰ ਹਰਪਾਲ ਸਿੰਘ ਬਲੇਰ ਦੇ ਕਾਗਜ ਵਾਪਿਸ ਲੈ ਲਵੇਗਾ।ਜਿਸ ਤੋ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੋਣ ਅਲਾਟ ਹੋਣ ਤੋ ਬਾਅਦ ਚੋਣ ਅਖਾੜਾ ਪੂਰੀ ਤਰਾਂ ਭੱਖ ਜਾਏਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-