ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਰਵੀਕਰਨ ਕਾਹਲੋ ਨੂੰ ਵਿਖਾਇਆ ਬਾਹਰ ਦਾ ਰਾਸਤਾ

4677292
Total views : 5510071

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਦੀ ਪਿੱਠ ਵਿੱਚ ਛੁਰਾ ਮਾਰਨ ਦੇ ਦੋਸ਼ ਵਿੱਚ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਬਾਦਲ ਨੇ ਕਿਹਾ ਕਿ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਾਰਟੀ ਵਿਰੁੱਧ ਗਤੀਵਿਧੀਆਂ ਦੇ ਚਲਦਿਆਂ ਰਵੀਕਰਨ ਸਿੰਘ ਕਾਹਲੋਂ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁੱਢਲੀ ਮੈਂਬਰਸ਼ਿਪ  ਖਾਰਜ ਕਰ ਦਿੱਤੀ ਗਈ ਹੈ।ਕਾਹਲੋਂ‌ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਜੇਰਾ ਬਾਬਾ ਨਾਨਕ ਹਲਕੇ ਤੋਂ ਸਾਬਕਾ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੇ ਖਿਲਾਫ ਲੜੀ ਗਈ ਸੀ। ਉਹ ਉੱਘੇ ਅਕਾਲੀ ਅਤੇ ਸ਼੍ਰੋਮਣੀ ਅਕਾਲੀ ਦਲ ਭਾਜਪਾ ਗਠਬੰਧਨ ਦੀ ਸਰਕਾਰ ਵਿੱਚ ਮੰਤਰੀ ਰਹੇ ਸਵਰਗੀ ਨਿਰਮਲ ਜੀਤ ਸਿੰਘ ਕਾਹਲੋ ਦੇ ਪੁੱਤਰ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News