Total views : 5509756
Total views : 5509756
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।
ਪੰਜਾਬ ਵਿੱਚ 1 ਜੂਨ ਨੂੰ 5.38 ਲੱਖ ਨਵੇਂ ਵੋਟਰਾਂ ਸਮੇਤ 2.14 ਕਰੋੜ ਰਜਿਸਟਰਡ ਵੋਟਰ ਪਾਉਣਗੇ ਆਪਣੀ ਵੋਟ
ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ।
ਪੋਲਿੰਗ ਬੂਥਾਂ ‘ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।
ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ‘ਤੇ ਹੀ ਲਗਾਏ ਜਾ ਸਕਦੇ ਹਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-