Total views : 5509751
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ ਲੱਡੂ,ਬੱਬੂ ਬੰਡਾਲਾ
ਜ਼ਿਲਾ੍ ਚੋਣ ਦਫਤਰ, ਤਰਨ ਤਾਰਨ ਵਿਖੇ ਸ਼ੁੱਕਰਵਾਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ ਤਿੰਨ ਚਾਹਵਾਨ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲਏ ਗਏ। ਇਹ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਹਲਕਾ 03-ਖਡੂਰ ਸਾਹਿਬ ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਹੁਣ ਹਲਕਾ ਖਡੂਰ ਸਾਹਿਬ ਤੋਂ ਕੁੱਲ 27 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਉਹਨਾਂ ਦੱਸਿਆ ਕਿ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਕੁਲਬੀਰ ਸਿੰਘ ਜ਼ੀਰਾ, ਭਾਰਤੀ ਜਨਤਾ ਪਾਰਟੀ ਤੋਂ ਮਨਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਵਿਰਸਾ ਸਿੰਘ, ਆਮ ਆਦਮੀ ਪਾਰਟੀ ਤੋਂ ਲਾਲਜੀਤ ਸਿੰਘ ਭੁੱਲਰ, ਬਹੁਜਨ ਸਮਾਜ ਪਾਰਟੀ ਤੋਂ ਸਤਨਾਮ ਸਿੰਘ, ਆਸ ਪੰਜਾਬ ਪਾਰਟੀ ਤੋਂ ਚੈਨ ਸਿੰਘ, ਸੀ. ਪੀ. ਆਈ ਤੋਂ ਗੁਰਦਿਆਲ ਸਿੰਘ, ਆਲ ਇੰਡੀਆ ਮਜ਼ਦੂਰ ਪਾਰਟੀ (ਰੰਗਰੇਟਾ) ਦੇ ਦਿਲਬਾਗ ਸਿੰਘ ਅਤੇ ਸਾਂਝੀ ਵਿਰਾਸਤ ਪਾਰਟੀ ਤੋਂ ਨਵੀਨ ਕੁਮਾਰ ਸ਼ਰਮਾ ਚੋਣ ਮੈਦਾਨ ਵਿੱਚ ਹਨ।ਇਸ ਤੋਂ ਇਲਾਵਾ ਹਰਜਿੰਦਰ ਸਿੰਘ, ਅਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਕੰਵਲਜੀਤ ਸਿੰਘ, ਜਸਵੰਤ ਸਿੰਘ, ਕਵਲਜੀਤ ਸਿੰਘ, ਅਨੋਖ ਸਿੰਘ, ਮਹਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਮਜੀਤ ਸਿੰੰਘ, ਅਰੁਣ ਕੁਮਾਰ, ਪਰਮਿੰਦਰ ਸਿੰਘ, ਸਰਬਜੀਤ ਸਿੰਘ, ਲਖਬੀਰ ਸਿੰਘ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ, ਵਿਕਰਮਜੀਤ ਸਿੰਘ ਅਤੇ ਵਿਜੈ ਕੁਮਾਰ ਆਜ਼ਾਦ ਉਮੀਦਵਾਰ ਦੇ ਤੌਰ `ਤੇ ਚੋਣ ਲੜ੍ਹ ਰਹੇ ਹਨ।
ਭਾਈ ਅੰਮ੍ਰਿਤਪਾਲ ਸਿੰਘ ਚੋਣ ਨਿਸ਼ਾਨ ‘ਮਾਈਕ’ ਹੋਇਆ ਅਲਾ
ਚੋਣ ਮੈਦਾਨ ‘ਚ ਖੜੇ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਉਨਾਂ ਦੀਆਂ ਪਾਰਟੀਆ ਵਾਲੇ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ ਉਥੇ ਅਜਾਦ ਉਮੀਦਵਾਰ ਵਜੋ ਚੋਣ ਮੈਦਾਨ ‘ਚ ਵਾਰਿਸ ਪੰਜਾਬ ਦੇ ਮੁੱਖੀ ਭਾਈ ਅੰਮ੍ਰਿਤਪਾਲ ਸਿੰਘ ‘ਮਾਈਕ’ ਚੋਣ ਨਿਸ਼ਾਨ ਅਲਾਟ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-