ਤੰਦੂਰ ਵਾਂਗ ਤਪਿਆ ਪੰਜਾਬ!ਗਰਮੀ ਨੇ ਪਿਛਲੇ ਦਸ ਸਾਲਾਂ ਦੇ ਤੋੜੇ ਰਿਕਾਰਡ ਪਾਰਾ ਹੋਇਆ 47 ਡਿਗਰੀ ਤੋ ਪਾਰ

4677164
Total views : 5509756

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਬੀ.ਐਨ.ਈ ਬਿਊਰੋ 

ਪੰਜਾਬ ਨੂੰ ਅਜੇ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਕਿਮੌਸਮ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਯੂਰਪੀ ਮੌਸਮ ਏਜੰਸੀਆਂ ਮੁਤਾਬਕ ਅਲ ਨੀਨੋ ਦਾ ਪ੍ਰਭਾਵ ਖਤਮ ਹੋ ਗਿਆ ਹੈ ਅਤੇ ਗਰਮੀ ਪਿਛਲੇ ਸਾਰੇ ਰਿਕਾਰਡ ਤੋੜਨ ਵਾਲੀ ਹੈ। ਪੰਜਾਬ ਦੇ ਕੁਝ ਇਲਾਕਿਆਂ ‘ਚ ਆਉਣ ਵਾਲੇ ਦਿਨਾਂ ‘ਚ ਤਾਪਮਾਨ 47 ਨੂੰ ਪਾਰ ਕਰ ਜਾਣ ਦੀ ਸੰਭਾਵਨਾ ਹੈ।

ਅਗਲੇ ਪੰਜ ਦਿਨਾਂ ਤੱਕ ਗਰਮੀ ਤੋ ਨਹੀ ਮਿਲੇਗੀ ਰਾਹਤ 

ਮੌਸਮ ਵਿਭਾਗ ਵਲੋਂ ਜਾਰੀ ਅੰਕੜਿਆਂ ਅਨੁਸਾਰ ਬੀਤੀ ਸ਼ਾਮ ਲੁਧਿਆਣਾ ਦੇ ਸਮਰਾਲਾ ਦਾ ਤਾਪਮਾਨ ਪੰਜਾਬ ਵਿਚ ਸਭ ਤੋਂ ਵੱਧ ਸੀ। ਇੱਥੇ ਤਾਪਮਾਨ 46.3 ਡਿਗਰੀ ਤੱਕ ਪਹੁੰਚ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ ਤਾਪਮਾਨ 45.1 ਡਿਗਰੀ ਦਰਜ ਕੀਤਾ ਗਿਆ।ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ 5 ਦਿਨਾਂ ਵਿੱਚ ਤਾਪਮਾਨ ਉੱਚਾ ਰਹਿਣ ਦੀ ਸੰਭਾਵਨਾ ਹੈ।

ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ

ਅੰਮ੍ਰਿਤਸਰ – ਸ਼ਹਿਰ ‘ਚ ਤਾਪਮਾਨ 45 ਡਿਗਰੀ ਤੋਂ ਵੱਧ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਆਰੇਂਜ ਅਲਰਟ ਦਿਤਾ ਗਿਆ ਹੈ।
ਜਲੰਧਰ— ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਲੁਧਿਆਣਾ- ਸ਼ਹਿਰ ਦਾ ਤਾਪਮਾਨ 44 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਰਹੇਗਾ ਅਤੇ ਹੀਟ ਵੇਵ ਕਾਰਨ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News