ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਅਜਨਾਲਾ ਚੋਣ ਰੈਲੀ ‘ਚ ਚੱਲੀ ਗੋਲੀ ਦਾ ਸਖਤ ਨੋਟਿਸ ਲ਼ੈਦਿਆਂ ਡੀਜੀਪੀ ਤੋਂ ਮੰਗੀ ਰਿਪੋਰਟ

4677160
Total views : 5509751

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ੳੇੁਪਿੰਦਰਜੀਤ ਸਿੰਘ 
ਅਜਨਾਲਾ ਵਿੱਚ ਕਾਂਗਰਸ ਦੀ ਚੋਣ ਰੈਲੀ ਦੌਰਾਨ ਚੱਲੀ ਗੋਲੀ ਬਾਰੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਡੀਜੀਪੀ ਤੋਂ ਰਿਪੋਰਟ ਮੰਗੀ ਹੈ। ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਕੀਤੀ ਸ਼ਿਕਾਇਤ ਤੋਂ ਬਾਅਦ ਮੁੱਖ ਚੋਣ ਅਧਿਕਾਰੀ ਨੇ ਇਸ ਬਾਬਤ ਡੀਜੀਪੀ ਨੂੰ ਪੱਤਰ ਲਿਖ ਕੇ ਤੱਥ ਆਧਾਰਿਤ ਰਿਪੋਰਟ ਜਲਦ ਪੇਸ਼ ਕਰਨ ਲਈ ਕਿਹਾ ਹੈ ਤਾਂ ਜੋ ਅੱਗੋਂ ਭਾਰਤੀ ਚੋਣ ਕਮਿਸ਼ਨ ਨੂੰ ਇਸਦੀ ਜਾਣਕਾਰੀ ਦਿੱਤੀ ਜਾ ਸਕੇ।
ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਤੋਂ ਵੀ ਕਾਰਵਾਈ ਰਿਪੋਰਟ ਮੰਗੀ 
ਇਕ ਵੱਖਰੇ ਪੱਤਰ ਵਿੱਚ ਮੁੱਖ ਚੋਣ ਅਧਿਕਾਰੀ ਨੇ ਅੰਮ੍ਰਿਤਸਰ ਦੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਨੂੰ ਤੁਰੰਤ ਇਸ ਮਾਮਲੇ ਉੱਤੇ ਧਿਆਨ ਕੇਂਦਰਿਤ ਕਰਕੇ ਕਾਰਵਾਈ ਰਿਪੋਰਟ ਦੀ ਵੀ ਮੰਗ ਕੀਤੀ ਹੈ।  ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –
Share this News