Total views : 5509522
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇ ਸਭ ਤੋਂ ਵੱਡੀ ਮਜ਼ਬੂਤੀ ਮਿਲੀ ਜਦ ਸਾਬਕਾ ਵਿਧਾਇਕ ਡਾ. ਦਲਬੀਰ ਸਿੰਘ ਵੇਰਕਾ ਅਤੇ ਐਸਜੀਪੀਸੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ ਤਲਬੀਰ ਗਿੱਲ ਦੀ ਮੌਜੂਦਗੀ ‘ਚ ‘ਆਪ’ ਵਿੱਚ ਸ਼ਾਮਲ ਹੋ ਗਏ। ਡਾ:ਵੇਰਕਾ 1985 ਅਤੇ 2007 ਵਿੱਚ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਉਹ ਪੇਸ਼ੇ ਤੋਂ ਇੱਕ ਨਾਮਵਰ ਐਮਬੀਬੀਐਸ ਡਾਕਟਰ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵਿੱਚ ਸਿਹਤ ਅਧਿਕਾਰੀ ਵਜੋਂ ਕਈ ਸਾਲ ਕੰਮ ਕੀਤਾ।
ਉਹ ਪੰਜਾਬ ਵਿਧਾਨ ਸਭਾ ਦੀਆਂ ਪਟੀਸ਼ਨਾਂ ਅਤੇ ਭਲਾਈ ਕਮੇਟੀਆਂ ਦੇ ਚੇਅਰਮੈਨ ਵਰਗੀਆਂ ਕਈ ਅਹਿਮ ਕਮੇਟੀਆਂ ‘ਤੇ ਮੈਂਬਰ ਵੀ ਰਹਿ ਚੁੱਕੇ ਹਨ। ਉਹ ਦੋ ਵਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਬਾਬਾ ਫ਼ਰੀਦ ਹੈਲਥ ਐਂਡ ਸਾਇੰਸਜ਼ ਯੂਨੀਵਰਸਿਟੀ ਦੇ ਸੈਨੇਟ ਦੇ ਮੈਂਬਰ ਰਹਿ ਚੁੱਕੇ ਹਨ। ਵੇਰਕਾ, ਜੰਡਿਆਲਾ ਗੁਰੂ ਅਤੇ ਅੰਮ੍ਰਿਤਸਰ ਪੱਛਮੀ ਹਲਕਿਆਂ ਦੇ ਲੋਕਾਂ ਵਿੱਚ ਉਨ੍ਹਾਂ ਦਾ ਚੰਗੀ ਪੈਠ ਹੈ।ਡਾ: ਵੇਰਕਾ ਨੇ ਸਾਲ 2022 ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਤੋ ਅਕਾਲੀ ਦਲ ਦੀ ਟਿਕਟ ‘ਤੇ ਚੋਣ ਲੜੀ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-