ਪੰਜਾਬ ਦੇ ਸਕੂਲਾਂ ‘ਚ ਕੱਲ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ

4677018
Total views : 5509519

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਉਪਿੰਦਰਜੀਤ ਸਿੰਘ 

ਪੰਜਾਬ ਵਿਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ  ਸੂਬੇ ਦੇ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਸੀ। ਪਹਿਲਾਂ ਤੋਂ ਜਾਰੀ ਸਿੱਖਿਆ ਵਿਭਾਗ ਦੇ ਪੱਤਰ ਅਨੁਸਾਰ ਗਰਮੀਆਂ ਦੀਆਂ ਛੁੱਟੀਆਂ 1 ਜੂਨ ਤੋਂ 30 ਜੂਨ ਤੱਕ ਕੀਤੀਆਂ ਗਈਆਂ ਸਨ ਪਰ ਹੁਣ ਇਹ ਛੁੱਟੀਆਂ ਭਲਕੇ 21 ਮਈ ਤੋਂ 30 ਜੂਨ ਤਕ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਵਿੱਚ ਇਸ ਸਮੇਂ ਬਹੁਤ ਅੱਤ ਦੀ ਗਰਮੀ ਪੈ ਰਹੀ ਹੈ। ਇਸ ਗਰਮੀ ਵਿੱਚ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਵੀ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਕੰਮ ਨਾ ਕਰਨ ‘ਤੇ ਘਰ ਦੇ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਲੋਕਾਂ ਨੂੰ ਢਿੱਲੇ ਕੱਪੜੇ ਪਾਉਣ ਅਤੇ ਹਾਈਡਰੇਟਿਡ ਰਹਿਣ ਦੀ ਵੀ ਸਲਾਹ ਦਿੱਤੀ ਗਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ –

Share this News