ਸਿੱਖਿਆ ਵਿਭਾਗ ਵੱਲੋਂ ਏਡਿਡ ਸਕੂਲਾਂ ਨੂੰ ਬੰਦ ਕਰਨ ਦੀ ਸਾਜ਼ਿਸ਼ ਦੇ ਵਿਰੋਧ ਵਿੱਚ ਯੂਨੀਅਨ ਨੇ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ’ਚ  ਰੋਸ ਮਾਰਚ ਕਰਨ ਦਾ ਐਲਾਨ

4676797
Total views : 5509207

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾ 

ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ  ਡੀ.ਏ.ਵੀ.ਸੀਨੀ:ਸੈਕੰ: ਸਕੂਲ ਵਿੱਚ ਪ੍ਰਿੰਸੀਪਲ ਅਜੇ ਬੇਰੀ  ਦੀ ਪ੍ਰਧਾਨਗੀ’ਚ ਹੋਈ।  ਪ੍ਰਿੰਸੀ: ਅਜੇ ਬੇਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ 16 ਮਈ ਨੂੰ ਪੱਤਰ ਜਾਰੀ ਕਰਕੇ ਏਡਿਡ ਸਕੂਲਾਂ ਦੀਆਂ ਗਰਾਂਟਾਂ ਰੋਕਣ ਦੀ ਸਾਜ਼ਿਸ਼ ਰਚੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਵਿਭਾਗ ਨੇ ਏਡਿਡ ਸਕੂਲਾਂ ਦੇ ਇਸ ਵਿਰੋਧੀ ਪੱਤਰ ਨੂੰ ਜਲਦੀ ਵਾਪਸ ਨਾ ਲਿਆ ਤਾਂ ਪੰਜਾਬ ਦੇ ਸਮੂਹ ਏਡਿਡ ਸਕੂਲਾਂ ਦੇ ਅਧਿਆਪਕ ਸਮੂਹਿਕ ਛੁੱਟੀ ਲੈ  ਕੇ  ਅਤੇ ਏਡਿਡ ਸਕੂਲਾਂ ਦੇ ਪੈਨਸ਼ਨਰਜ਼ ਐਂਡ ਮੈਨੇਜਮੈਂਟ ਐਸੋਸੀਏਸ਼ਨ ਦੇ ਪ੍ਰਤੀਨਿਧ 22 ਮਈ ਦਿਨ ਬੁੱਧਵਾਰ  ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਹਲਕੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਵਿਸ਼ਾਲ ਰੋਸ ਮਾਰਚ ਕਰਨਗੇ।

  ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ ਮਿਲਣ ਵਾਲੀਆਂ ਗ੍ਰਾਂਟਾਂ ਨੂੰ ਰੋਕਣਾ ਚਾਹੁੰਦਾ ਹੈ।  ਜਿਸ ਕਾਰਨ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸਕੂਲਾਂ ਤੋਂ ਬੇਲੋੜੀ ਜਾਣਕਾਰੀ ਮੰਗੀ ਜਾ ਰਹੀ ਹੈ।  ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਖ਼ਿਲਾਫ਼ ਇਹ ਅਰਥੀ ਫੂਕ ਮਾਰਚ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਪਿੰਡ ਨੰਗਲ ਤੱਕ ਜਾਵੇਗਾ।
 ਪ੍ਰੈਸ ਸਕੱਤਰ ਅਜੇ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਏਡਿਡ ਸਕੂਲਾਂ ਨਾਲ ਧੱਕਾ ਕਰ ਰਹੀ ਹੈ।  ਪਿਛਲੇ ਤਿੰਨ ਸਾਲਾਂ ਤੋਂ ਪੈਨਸ਼ਨਰ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮ ਛੇਵੇਂ ਤਨਖਾਹ ਕਮਿਸ਼ਨ ਨੂੰ ਤਰਸ ਰਹੇ ਹਨ।  ਉਨ੍ਹਾਂ ਕਿਹਾ ਕਿ ਜੇਕਰ ਇਸ ਧਰਨੇ ਤੋਂ ਬਾਅਦ ਵੀ ਸਰਕਾਰ ਦੇ ਕੰਨਾਂ ’ਤੇ ਜੂੰ ਨਾ ਸਰਕੀ ਤਾਂ ਇਸ ਤੋਂ ਵੀ ਵੱਡਾ ਐਕਸ਼ਨ ਕੀਤਾ ਜਾਵੇਗਾ।  ਇਸ ਮੀਟਿੰਗ ਵਿੱਚ ਸਮੂਹ ਜ਼ਿਲ੍ਹਾ ਆਗੂਆਂ ਦੀਆਂ ਰੋਹ ਭਰਪੂਰ ਰੈਲੀ ਲਈ ਡਿਊਟੀਆਂ ਵੀ ਲਗਾਈਆਂ ਗਈਆਂ।
 ਜਸਵਿੰਦਰ ਸਿੰਘ ਤੇ ਹੋਰ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਨੇ 2022 ਦੇ ਚੋਣ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਅਤੇ ਨਾ ਹੀ ਏਡਿਡ ਸਕੂਲਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨlਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News