ਅੰਮ੍ਰਿਤਸਰ ਪੁਲਿਸ ਨੂੰ ਮਿਲੀ ਕਾਮਯਾਬੀ! ਵਿਦੇਸ਼ ਬੈਠੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਗੁਰਗੇ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

4676797
Total views : 5509207

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ 

ਸੀਆਈਏ ਸਟਾਫ (2) ਨੇ ਵਿਦੇਸ਼ ਵਿਚ ਰਹਿੰਦੇ ਖਤਰਨਾਕ ਗੈਂਗਸਟਰ ਹੈਪੀ ਜੱਟ ਦੇ ਤਿੰਨ ਗੁਰਗਿਆਂ ਨੂੰ ਸੋਮਵਾਰ ਸਵੇਰੇ ਵਡਾਲੀ ਗੁਰੂ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਕੁੱਲ ਤਿੰਨ ਪਿਸਤੌਲ, ਚਾਰ ਮੈਗਜ਼ੀਨ ਅਤੇ 35 ਕਾਰਤੂਸ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਏਸੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਫੜੇ ਗਏ ਹਥਿਆਰਾਂ ਨੂੰ ਮੁਲਜ਼ਮ ਗੈਂਗਸਟਰ ਹੈਪੀ ਜੱਟ ਦੇ ਕਹਿਣ ’ਤੇ ਕਿਸੇ ਹੋਰ ਪਾਰਟੀ ਨੂੰ ਸਪਲਾਈ ਕਰਨਾ ਸੀ। ਫਿਲਹਾਲ ਮੁਲਜਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

2 ਪਿਸਟਲ 45 ਬੋਰ, 4 ਮੈਗਜੀਨ ਤੇ 33 ਰੋਦ ਜਿੰਦਾ ਅਤੇ 1 ਪਿਸਟਲ 32 ਬੋਰ ਤੇ 2 ਰੋਦ ਜਿੰਦਾ ਕੀਤੇ ਬ੍ਰਾਮਦ

ਏਸੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਸੀਆਈਏ ਸਟਾਫ਼ ਦੇ ਇੰਸਪੈਕਟਰ ਰਾਜੇਸ਼ ਸ਼ਰਮਾ ਨੂੰ ਸੂਚਨਾ ਮਿਲੀ ਸੀ ਕਿ ਤਰਨਤਾਰਨ ਰੋਡ ’ਤੇ ਸਥਿਤ ਪਿੰਡ ਗੁਰਵਾਲੀ ਦੇ ਰਹਿਣ ਵਾਲੇ ਸਾਗਰ ਸਿੰਘ ਉਰਫ਼ ਸਾਗਰ, ਸ਼ਰਨਜੀਤ ਸਿੰਘ ਉਰਫ਼ ਸੂਰਜ ਅਤੇ ਮਜੀਠਾ ਰੋਡ ’ਤੇ ਪਾਵਰ ਕਲੋਨੀ ਦੇ ਰਹਿਣ ਵਾਲੇ ਮਨਪ੍ਰੀਤ ਸਿੰਘ ਉਰਫ਼ ਰੋਹਿਤ ਉਰਫ਼ ਰੰਧਾਵਾ ਹਥਿਆਰਾਂ ਦੀ ਖੇਪ ਸਪਲਾਈ ਕਰਨ ਲਈ ਵਡਾਲੀ ਗੁਰੂ ਨੂੰ ਨਿਕਲੇ ਹਨ।

ਇਸ ਆਧਾਰ ’ਤੇ ਪੁੁਲਿਸ ਨੇ ਨਾਕਾਬੰਦੀ ਦੌਰਾਨ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ, 35 ਕਾਰਤੂਸ ਅਤੇ ਚਾਰ ਮੈਗਜ਼ੀਨ ਬਰਾਮਦ ਹੋਏ। ਏਸੀਪੀ ਕੁਲਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਹਥਿਆਰਾਂ ਦੀ ਇਹ ਖੇਪ ਉਨ੍ਹਾਂ ਨੇ ਆਪਣੇ ਆਕਾ ਹੈਪੀ ਜੱਟ ਦੇ ਕਹਿਣ ’ਤੇ ਕਿਸੇ ਹੋਰ ਵਿਅਕਤੀ ਨੂੰ ਸੌਂਪਣੀ ਸੀ। ਫਿਲਹਾਲ ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜਮਾਂ ਨੇ ਇਹ ਖੇਪ ਕਿਸ ਨੂੰ ਦੇਣੀ ਸੀ। ਪੁਲਿਸ ਨੇ ਤਿੰਨਾਂ ਮੁਲਜ਼ਮਾਂ ਦੇ ਮੋਬਾਇਲ ਫ਼ੋਨ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿਚ ਸਾਹਮਣੇ ਆਇਆ ਹੈ ਕਿ ਵਿਦੇਸ਼ ਵਿਚ ਰਹਿੰਦਾ ਗੈਂਗਸਟਰ ਹੈਪੀ ਮੋਬਾਇਲ ਰਾਹੀਂ ਤਿੰਨਾਂ ਦੇ ਸੰਪਰਕ ਵਿਚ ਸੀ।

ਏਸੀਪੀ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੇ ਖਿਲਾਫ ਸਾਲ 2019 ’ਚ ਕਪੂਰਥਲਾ ਜ਼ਿਲ੍ਹੇ ਦੇ ਥਾਣਾ ਸਿਟੀ ’ਚ ਕਤਲ ਦੀ ਕੋਸ਼ਿਸ਼ ਅਤੇ ਸਰਕਾਰੀ ਡਿਊਟੀ ’ਚ ਰੁਕਾਵਟ ਪਾਉਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਉਸ ਖਿਲਾਫ ਸਾਲ 2019 ’ਚ ਅੰਮ੍ਰਿਤਸਰ ਦੇ ਸਦਰ ਥਾਣੇ ’ਚ ਚੋਰੀ ਦਾ ਮਾਮਲਾ ਦਰਜ ਹੈ। ਇਸੇ ਤਰ੍ਹਾਂ ਸ਼ਰਨਜੀਤ ਖਿਲਾਫ ਸਾਲ 2019 ’ਚ ਥਾਣਾ ਸਦਰ ਵਿਚ ਚੋਰੀ ਅਤੇ ਜਲੰਧਰ ਥਾਣਾ ਨਿਊ ਬਾਰਾਦਰੀ ’ਚ ਚੋਰੀ ਦੇ ਦੋਸ਼ ’ਚ ਮਾਮਲਾ ਦਰਜ ਹੈ।

ਗੈਂਗਸਟਰ ਹੈਪੀ ਜੱਟ ਖਿਲਾਫ 18 ਕੇਸ ਦਰਜ-

ਦੱਸਣਯੋਗ ਕਿ ਗੈਂਗਸਟਰ ਹੈਪੀ ਜੱਟ ਇਸ ਸਮੇਂ ਵਿਦੇਸ਼ ’ਚ ਬੈਠਾ ਹੈ। ਉਸ ਖ਼ਿਲਾਫ਼ ਪੰਜਾਬ ਭਰ ਵਿਚ ਕੁੱਲ 18 ਅਪਰਾਧਿਕ ਮਾਮਲੇ ਦਰਜ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲਿਆਂ ਵਿਚ ਟਾਰਗੇਟ Çਕਿਲੰਗ, ਰੰਗਦਾਰੀ ਵਸੂਲਣਾ, ਕਤਲ, ਕਤਲ ਦੀ ਕੋਸ਼ਿਸ਼ ਅਤੇ ਕੁੱਟਮਾਰ ਦੇ ਮਾਮਲੇ ਦਰਜ ਹਨ। ਹੈਪੀ ਜੱਟ ਮੂਲ ਰੂਪ ਵਿਚ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦਾ ਰਹਿਣ ਵਾਲਾ ਹੈ ਅਤੇ ਕਿਸੇ ਤਰ੍ਹਾਂ ਪੁਲਿਸ ਨੂੰ ਗੱਚਾ ਦੇ ਕੇ ਵਿਦੇਸ਼ ਭੱਜ ਗਿਆ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News