Total views : 5509208
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਖਡੂਰ ਸਾਹਿਬ/ਬੱਬੂ ਬੰਡਾਲਾ
ਅੱਜ ਖਡੂਰ ਸਾਹਿਬ ਲੋਕ ਸਭਾ ਸੀਟ ‘ਤੇ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਜਿੱਤ ਨੂੰ ਲੈ ਕੇ ਉਨ੍ਹਾਂ ਦੇ ਪਿਤਾ ਦੀ ਅਗਵਾਈ ‘ਚ ਰੈਲੀ ਕੱਢੀ ਗਈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਵੱਲੋਂ ਦੇਸ਼ ਦੇ ਸੰਵਿਧਾਨ ਵਿਰੁੱਧ ਕੀਤੀ ਗਈ ਟਿੱਪਣੀ ਦਾ ਉਹ ਖ਼ੁਦ ਜਵਾਬ ਦੇਣਗੇ। ਤਰਸੇਮ ਸਿੰਘ ਨੇ ਕਿਹਾ ਕਿ ਉਹ ਦੇਸ਼ ਦੇ ਸੰਵਿਧਾਨ ਅਨੁਸਾਰ ਚੋਣ ਲੜ ਰਹੇ ਹਨ।
ਭਾਈ ਅੰਮ੍ਰਿਤਪਾਲ ਦੀ ਚੋਣ ਮੁਹਿੰਮ ਸਿਖਰਾਂ ‘ਤੇ-ਪਿਤਾ ਤਰਸੇਮ ਸਿੰਘ
ਦੱਸ ਦਈਏ ਕਿ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਸੋਮਵਾਰ ਨੂੰ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿੱਚ ਰੋਡ ਸ਼ੋਅ ਕੱਢਿਆ ਗਿਆ ਅਤੇ ਇਸ ਦੌਰਾਨ ਉਨ੍ਹਾਂ ਦੇ ਸਮਰਥਕਾਂ ਦੀ ਵੱਡੀ ਗਿਣਤੀ ਇਸ ਰੋਡ ’ਤੇ ਪੁੱਜੀ।
ਇਸ ਦੌਰਾਨ ਭਾਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਭਾਈ ਅੰਮ੍ਰਿਤਪਾਲ ਦੀ ਚੋਣ ਮੁਹਿੰਮ ਸਿਖਰਾਂ ‘ਤੇ ਹੈ ਅਤੇ ਸੰਗਤ ਆਪ ਹੀ ਇਸ ਨਾਲ ਜੁੜ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਅੰਮ੍ਰਿਤਪਾਲ ਪੂਰੀ ਤਰ੍ਹਾਂ ਤੰਦਰੁਸਤ ਅਤੇ ਪੂਰੇ ਉਤਸ਼ਾਹ ਨਾਲ ਹੈ।
ਅੰਮ੍ਰਿਤਪਾਲ ਦੇ ਪਿਤਾ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਅੰਮ੍ਰਿਤਪਾਲ ’ਤੇ ਜਾਣਬੁੱਝ ਕੇ ਝੂਠੇ ਦੋਸ਼ ਲਾ ਰਹੀਆਂ ਹਨ ਜਿਸ ਵਿੱਚ ਉਨ੍ਹਾਂ ਦਾ ਸੰਵਿਧਾਨ ਨਾ ਮੰਨਣਾ ਵੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਸ ਦਾ ਜਵਾਬ ਉਹ ਖੁਦ ਦੇਣਗੇ। ਹਾਲਾਂਕਿ ਅਜਿਹਾ ਕੁਝ ਵੀ ਨਹੀਂ ਹੈ। ਫਿਲਹਾਲ ਉਹ ਦੇਸ਼ ਦੇ ਸੰਵਿਧਾਨ ਅਨੁਸਾਰ ਚੋਣ ਲੜ ਰਹੇ ਹਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-