Total views : 5508481
Total views : 5508481
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚੰਡੀਗੜ੍ਹ/ਬੀ.ਐਨ.ਈ ਬਿਊਰੋ
ਪੰਜਾਬ ਵਿੱਚ ਅਸਮਾਨ ਤੋਂ ਅੱਗ ਦੀ ਵਰਖਾ ਹੋ ਰਹੀ ਹੈ। ਮੌਸਮ ਵਿਭਾਗ ਨੇ ਪੰਜ ਦਿਨਾਂ ਲਈ ਅੱਤ ਦੀ ਗਰਮੀ ਅਤੇ ਤੇਜ਼ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਹਰਿਆਣਾ-ਪੰਜਾਬ ‘ਚ ਗਰਮੀ ਵਧਦੀ ਜਾ ਰਹੀ ਹੈ। ਪੰਜਾਬ ਵਿੱਚ ਪਾਰਾ 46 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਇਸ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਮਈ ਮਹੀਨੇ ਵਿੱਚ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਨੇ ਪਿਛਲੇ 10 ਸਾਲਾਂ ਦਾ ਰਿਕਾਰਡ ਤੋੜ ਦਿੱਤਾ ਹੈ।
ਆਉਣ ਵਾਲੇ ਪੰਜ ਦਿਨਾਂ ਤੱਕ ਅੰਬਰ ਤੋ ਬਰਸੇਗੀ ਅੱਗ-48 ਡਿਗਰੀ ਤੋ ਪਾਰ ਹੋ ਸਕਦੈ ਪਾਰਾ
ਮੌਸਮ ਵਿਭਾਗ ਮੁਤਾਬਕ ਫਿਲਹਾਲ ਗਰਮੀ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਨੌਟਪਾ ਵੀ 25 ਮਈ ਨੂੰ ਸ਼ੁਰੂ ਹੋਣ ਜਾ ਰਿਹਾ ਹੈ। ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੋਂ ਉੱਪਰ ਹੈ। ਸਿਰਸਾ ਵਿੱਚ ਤਾਪਮਾਨ 47.01 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਆਉਣ ਵਾਲੇ ਦਿਨਾਂ ਵਿਚ ਪੰਜਾਬ ਵਿਚ ਤਾਪਮਾਨ 48 ਡਿਗਰੀ ਤੋਂ ਵੀ ਵੱਧ ਹੋ ਸਕਦਾ ਹੈ। ਮੌਸਮ ਵਿਭਾਗ ਨੇ ਇਕ ਪਾਸੇ ਜਿਥੇ ਲੂ ਦਾ ਅਲਰਟ ਜਾਰੀ ਕੀਤਾ ਹੈ। ਜਿਸ ਨੂੰ ਮੁੱਖ ਰੱਖਦਿਆ ਡਾਕਟਰਾਂ ਦੀ ਅਪੀਲ ਹੈ ਕਿ ਗਰਮੀ ਵਿਚ ਖਾਸ ਕਰਕੇ ਬੱਚਿਆਂ ਤੇ ਬਜ਼ੁਰਗਾਂ ਦਾ ਧਿਆਨ ਰੱਖਿਆ ਜਾਵੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-