ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੋ ਕਮਿਸ਼ਨਰਾਂ ਦੇ ਕੀਤੇ ਤਬਾਦਲੇ-ਗੈਰ ਚੋਣ ਡਿਊਟੀ ਤੇ ਕੀਤਾ ਤਾਇਨਾਤ

4676240
Total views : 5508481

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬੀ.ਐਨ.ਈ ਬਿਊਰੋ 

ਚੋਣ ਕਮਿਸ਼ਨ ਵੱਲੋਂ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਇਸ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਆਈ.ਪੀ.ਐਸ. ਦੋਵਾਂ ਦਾ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤਬਾਦਲਾ ਕਰ ਦਿੱਤਾ ਗਿਆ ਹੈ। ਦੋਵੇਂ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ।

ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣ ਨਾਲ ਸਬੰਧਤ ਡਿਊਟੀਆਂ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ, ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੀ ਜਾਣ ਵਾਲੀ ਹਰੇਕ ਪੋਸਟ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News