Total views : 5508263
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਅੰਮ੍ਰਿਤਸਰ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਨੇ ਪੰਜਾਬ ਦੇ ਦੌਰੇ ਤੇ ਪਧਾਰੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਪਾਸੋਂ ਮੰਗ ਕੀਤੀ ਹੈ ਕਿ ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਦੇ ਵਿਉਪਾਰੀਆਂ, ਕਾਰੋਬਾਰੀਆਂ ਅਤੇ ਕਿਸਾਨਾਂ ਨਾਲ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਅਫਗਾਨਿਸਤਾਨ ਅਤੇ ਹੋਰ ਕਈ ਮੱਧ ਪੂਰਬੀ ਦੇਸ਼ਾਂ ਨਾਲ ਆਪਸੀ ਵਿਉਪਾਰ ਬੰਦ ਕਰਕੇ ਕੇਂਦਰੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਤਕਰੇ ਨੂੰ ਬੰਦ ਕੀਤਾ ਜਾਵੇ। ਸ੍ਰ. ਮਰਵਾਹਾ ਅਤੇ ਹੋਰ ਕਾਰੋਬਾਰੀਆਂ ਨੇ ਪਿਛਲੇ ਪੰਜ ਸਾਲਾਂ ਤੋਂ ਅਟਾਰੀ ਵਾਘਾ ਸਰਹੱਦ ਰਾਹੀਂ ਬੰਦ ਕੀਤੇ ਗਏ ਵਪਾਰ ਕਾਰਨ ਮਾਯੂਸੀ ਹੰਢਾ ਰਹੇ ਟਰੱਕ ਕਾਰੋਬਾਰੀਆਂ ਦੇ ਨਾਲ ਨਾਲ ਹਜ਼ਾਰਾਂ ਕਰਮਚਾਰੀਆਂ ਅਤੇ ਮਜ਼ਦੂਰਾਂ ਬਾਰੇ ਦੱਸਿਆ ਕਿ ਇਨ੍ਹਾਂ ਸਾਰਿਆਂ ਦੇ ਕਾਰੋਬਾਰ ਤਬਾਹ ਹੋ ਗਏ ਹਨ ਤੇ ਉਹ ਆਪਣੇ ਬੱਚਿਆਂ ਲਈ ਕਾਪੀਆਂ ਕਿਤਾਬਾਂ ਖ਼ਰੀਦਣ ਦੇ ਸਮਰੱਥ ਨਹੀਂ ਰਹੇ।
ਤਕਰੀਬਨ ਪੰਜ ਸੌ ਟਰੱਕ ਕਾਰੋਬਾਰੀਆਂ ਨੇ ਮਜਬੂਰ ਹੋ ਕੇ ਆਪਣੇ ਟਰੱਕ ਵੇਚ ਦਿੱਤੇ ਹਨ। ਤਕਰੀਬਨ ਸੌ ਕਰੋੜ ਰੁਪਏ ਦਾ ਰੋਜ਼ਾਨਾ ਕਾਰੋਬਾਰ ਕਰਨ ਵਾਲੇ ਵਿਉਪਾਰੀਆਂ ਕੋਲੋਂ ਕਰਜ਼ੇ ਦੀਆਂ ਕਿਸ਼ਤਾਂ ਅਦਾ ਨਹੀਂ ਹੋ ਰਹੀਆਂ। ਪੰਜਾਬ ਅਤੇ ਖਾਸ ਕਰਕੇ ਅੰਮ੍ਰਿਤਸਰ ਦੇ ਵਿਉਪਾਰੀਆਂ ਕਾਰੋਬਾਰੀਆਂ ਅਤੇ ਕਿਸਾਨਾਂ ਨਾਲ ਕੇਂਦਰ ਸਰਕਾਰ ਦਾ ਮਤਰੇਈ ਮਾਂ ਵਾਲਾ ਸਲੂਕ ਇਸ ਕਾਰਨ ਹੈ ਕਿ ਭਾਰਤ ਦਾ ਪਾਕਿਸਤਾਨ ਅਫਗਾਨਿਸਤਾਨ ਅਤੇ ਹੋਰ ਮੁਲਕਾਂ ਨਾਲ ਆਪਸੀ ਵਿਉਪਾਰ ਮੁਬੰਈ ਅਤੇ ਗੁਜਰਾਤ ਦੀ ਕਾਂਡਲਾ ਬੰਦਰਗਾਹ ਰਾਹੀਂ ਤਾ ਬਾਦਸਤੂਰ ਜਾਰੀ ਹੈ,ਕੇਵਲ ਅਟਾਰੀ ਵਾਘਾ ਸਰਹੱਦ ਰਾਹੀਂ ਵਪਾਰ ਬੰਦ ਕੀਤਾ ਗਿਆ ਹੈ।
ਸ੍ਰ. ਮਰਵਾਹਾ ਨੇ ਪ੍ਰਧਾਨ ਮੰਤਰੀ ਪਾਸੋਂ ਇਹ ਜ਼ੋਰਦਾਰ ਮੰਗ ਕੀਤੀ ਹੈ ਕਿ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਦਾ ਪਾਕਿਸਤਾਨ ਅਫਗਾਨਿਸਤਾਨ ਅਤੇ ਹੋਰ ਮੱਧ ਪੂਰਬੀ ਦੇਸ਼ਾਂ ਨਾਲ ਵਪਾਰ ਮੁੜ ਸ਼ੁਰੂ ਕਰਨ ਲਈ ਪਾਕਿਸਤਾਨ ਦੀ ਸਰਕਾਰ ਨਾਲ ਗੱਲਬਾਤ ਕਰਕੇ ਅੜਚਨਾਂ ਦੂਰ ਕੀਤੀਆਂ ਜਾਣ ਤਾਂ ਕਿ ਪੰਜਾਬ ਦੇ ਸਰਹੱਦੀ ਖੇਤਰ ਅੰਮ੍ਰਿਤਸਰ ਦਾ ਵਿਕਾਸ ਹੋ ਸਕੇ
ਸ੍ਰ. ਮਰਵਾਹਾ ਨੇ ਪ੍ਰਧਾਨ ਮੰਤਰੀ ਪਾਸੋਂ ਇਹ ਮੰਗ ਵੀ ਕੀਤੀ ਹੈ ਕਿ ਪਹਾੜੀ ਰਾਜਾਂ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀ ਤਰਜ਼ ਤੇ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਫਿਰੋਜ਼ਪੁਰ ਫਾਜ਼ਿਲਕਾ ਅਤੇ ਪਠਾਨਕੋਟ ਦੇ ਉਦਯੋਗਾਂ ਨੂੰ ਟੈਕਸ ਰਿਆਇਤਾਂ ਦਿੱਤੀਆਂ ਜਾਣ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-