Total views : 5508263
Total views : 5508263
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਬੰਧੀ ਐਸਡੀਐਮ ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਬ ਡਵੀਜ਼ਨ ਕਾਦੀਆਂ, ਜ਼ਿਲ੍ਹਾ ਗੁਰਦਾਸਪੁਰ ਵਿਖੇ ਕੰਮ ਕਰਦੇ ਕੰਵਰਪਾਲ ਸਿੰਘ (ਕੇ.ਪੀ.) ਵਸੀਕਾ ਨਵੀਸ (ਡੀਡ ਰਾਈਟਰ) ਅਤੇ ਉਸਦੇ ਸਹਾਇਕ ਨੂੰ 225000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਵਸੀਕਾ ਨਵੀਸ ਅਤੇ ਉਸ ਦੇ ਨਿੱਜੀ ਸਹਾਇਕ ਨੂੰ ਕੁਲਵੰਤ ਸਿੰਘ ਵਾਸੀ ਪਿੰਡ ਸ਼ੇਰਪੁਰ, ਤਹਿਸੀਲ ਬਟਾਲਾ, ਜ਼ਿਲ੍ਹਾ ਗੁਰਦਾਸਪੁਰ (ਮੌਜੂਦਾ ਸਮੇਂ ਬਰਤਾਨੀਆ ਨਿਵਾਸੀ) ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਵਿਜੀਲੈਂਸ ਵਲੋ ਪਟਵਾਰੀ ਤੇ ਨਾਇਬ ਤਹਿਸੀਲਦਾਰ ਦੀ ਭੂਮਿਕਾ ਵੀ ਕੀਤੀ ਜਾਵੇਗੀ ਜਾਂਚ
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਵਸੀਕਾ ਨਵੀਸ ਨੇ ਉਸਦੀ ਜੱਦੀ ਜ਼ਮੀਨ ਦੀ ਮਲਕੀਅਤ (ਇੰਤਕਾਲ) ਉਸਦੇ ਨਾਂ ਕਰਵਾਉਣ ਬਦਲੇ ਉਸ ਕੋਲੋਂ 225000 ਰੁਪਏ ਦੀ ਰਿਸ਼ਵਤ ਲਈ ਸੀ। ਇਸ ਤੋਂ ਇਲਾਵਾ ਉਸ ਦੇ ਦਫ਼ਤਰ ਵਿੱਚ ਕੰਮ ਕਰਦੇ ਟਾਈਪਿਸਟ ਸੰਨੀ ਨੇ ਵੀ ਉਕਤ ਇੰਤਕਾਲ ਦਰਜ ਕਰਵਾਉਣ ਲਈ ਉਸ ਤੋਂ 70,000 ਰੁਪਏ ਦੀ ਮੰਗ ਕੀਤੀ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਉਕਤ ਵਸੀਕਾ ਨਵੀਸ ਨੇ ਉਕਤ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 225000 ਰੁਪਏ ਦੀ ਰਿਸ਼ਵਤ ਲਈ ਹੈ। ਇਸ ਤੋਂ ਇਲਾਵਾ ਉਸ ਦੇ ਨਿੱਜੀ ਸਹਾਇਕ ਸੰਨੀ ਨੇ ਸ਼ਿਕਾਇਤਕਰਤਾ ਤੋਂ 70,000 ਰੁਪਏ ਦੀ ਮੰਗ ਕੀਤੀ ਸੀ।
ਜਾਂਚ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਇਸ ਮੁਕੱਦਮੇ ਵਿੱਚ ਸਬੰਧਤ ਹਲਕਾ ਪਟਵਾਰੀ ਅਤੇ ਨਾਇਬ ਤਹਿਸੀਲਦਾਰ ਦੀ ਭੂਮਿਕਾ ਦੀ ਜਾਂਚ ਵੀ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-