Total views : 5508261
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਅਧੀਨ ਸਫਲਤਾਪੂਰਵਕ ਚੱਲ ਰਿਹਾ ਕਾਲਜ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਚਾਰ ਹੋਣਹਾਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਅੱਜ ਦਾਨੀ ਸੱਜਣਾਂ ਵੱਲੋਂ ਭੇਜੀ ਮਾਇਕ ਮਦਦ ਸੌਂਪੀ ਗਈ। ਇਹ ਕਾਲਜ ਪੇਂਡੂ ਖੇਤਰ ਦਾ ਉਹ ਕਾਲਜ ਹੈ ਜਿੱਥੇ ਪਿੰਡਾਂ ਦੇ ਸਧਾਰਨ ਤੇ ਲੋੜਵੰਦ ਪਰਿਵਾਰਾਂ ਦੇ ਅਜਿਹੇ ਵਿਦਿਆਰਥੀ ਵੀ ਪੜਣ ਲਈ ਆਉਂਦੇ ਹਨ ਜੋ ਆਪਣੀ ਕਾਲਜ ਫ਼ੀਸ ਦੇਣ ਤੋਂ ਅਸਮਰੱਥ ਹੁੰਦੇ ਹਨ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਹਮੇਸ਼ਾਂ ਇਹ ਕੋਸ਼ਿਸ਼ ਹੁੰਦੀ ਹੈ ਕਿ ਅਜਿਹੇ ਵਿਦਿਆਰਥੀਆਂ ਦੀ ਜਰੂਰ ਸਹਾਇਤਾ ਕੀਤੀ ਜਾਵੇ ਜੋ ਪੜਣ ਵਿੱਚ ਹੋਣਹਾਰ ਹਨ ਪਰ ਆਰਥਿਕ ਪੱਖੋਂ ਕਮਜ਼ੋਰ ਹੋਣ ਕਾਰਨ ਆਪਣੀ ਕਾਲਜ ਦੀ ਪੜਾਈ ਵਿਚਾਲੇ ਹੀ ਛੱਡ ਦਿੰਦੇ ਹਨ ਜਾਂ ਅਗਾਂਹ ਦਾਖਲਾ ਹੀ ਨਹੀਂ ਲੈਂਦੇ।
ਆਪਣੀ ਇਸ ਕੋਸ਼ਿਸ਼ ਤਹਿਤ ਕਾਲਜ ਵੱਲੋਂ ਵਿਦਿਆਰਥੀਆਂ ਦੀ ਸਰਕਾਰ ਵੱਲੋਂ ਮਿਲਣ ਵਾਲੀ ਐਸ. ਸੀ. ਸਕਾਲਰਸ਼ਿਪ, ਸਿੱਖ ਮਨਿਓਰਟੀ ਸਕਾਲਰਸ਼ਿਪ, ਨਿਸ਼ਕਾਮ ਭਲਾਈ ਸਕੀਮ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਮਾਇਕ ਸਹਾਇਤਾ ਤੋਂ ਇਲਾਵਾ ਹੋਰ ਮਾਲੀ ਮਦਦ ਕਰਨ ਵਾਲੀਆਂ ਭਲਾਈ ਸੰਸਥਾਵਾਂ ਨਾਲ ਰਾਬਤਾ ਕਰਕੇ ਲੋੜਵੰਦ ਵਿਦਿਆਰਥੀਆਂ ਦੀ ਮਦਦ ਕੀਤੀ ਜਾਂਦੀ ਹੈ। ਇਸੇ ਉਪਰਾਲੇ ਤਹਿਤ ਸਮਾਜ ਸੇਵੀ ਸੁਖਜਿੰਦਰ ਸਿੰਘ ਹੇਰ ਅਤੇ ਸੁਖਦੀਪ ਸਿੰਘ ਸਿੱਧੂ ਦੀ ਸਹਾਇਤਾ ਨਾਲ ਉੱਚ-ਸਰਕਾਰੀ ਅਧਿਕਾਰੀ ਸ੍ਰੀਮਤੀ ਦਲਜੀਤ ਕੌਰ ਤੇ ਉਨ੍ਹਾਂ ਦੇ ਸਾਥੀਆਂ ਦੇ ਸਹਿਯੋਗ ਨਾਲ ਗਿਆਰਵੀਂ ਅਤੇ ਬਾਰਵੀਂ ਦੇ ਚਾਰ ਲੋੜਵੰਦ ਵਿਦਿਆਰਥੀਆਂ ਨੂੰ ਪੰਜਾਹ ਹਜ਼ਾਰ ਦੀ ਸਹਾਇਤਾ ਰਾਸ਼ੀ ਦਾ ਚੈੱਕ ਭੇਟ ਕੀਤਾ ਗਿਆ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਸ੍ਰ: ਹੇਰ ਦਾ ਸ਼ੁਕਰਾਨਾ ਕਰਦਿਆਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਉਹ ਇਸੇ ਤਰ੍ਹਾਂ ਪੜਾਈ ਵਿੱਚ ਸਖ਼ਤ ਮਿਹਨਤ ਕਰਦੇ ਹੋਏ ਚੰਗੇ ਨੰਬਰ ਲੈਂਦੇ ਰਹਿਣਗੇ ਤਾਂ ਕਾਲਜ ਅਗਾਂਹ ਵੀ ਉਨ੍ਹਾਂ ਦੀ ਇਸੇ ਪ੍ਰਕਾਰ ਮਾਲੀ ਸਹਾਇਤਾ ਕਰਦਾ ਰਹੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-