Total views : 5507557
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਭਾਜਪਾ ਐਨ ਜੀ ਓ ਸੈਲ ਪੰਜਾਬ ਦੇ ਕਨਵੀਨਰ ਮਨਜਿੰਦਰ ਸਿੰਘ ਰੋਮੀ ਨੇ ਕੇੰਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਭਾਜਪਾ ਆਗੂਆ ਤੇ ਵਰਕਰਾਂ ਨਾਲ ਵਿਚਾਰ ਵਟਾਂਦਰਾ ਬੀਬੀ ਅਮਰਜੀਤ ਕੌਰ ਚਵਿੰਡਾ ਦੇਵੀ ਇੰਚਾਰਜ ਸੀਨੀਅਰ ਸਿਟੀਜਨ ਸੈਲ ਭਾਜਪਾ ਮਹਿਲਾ ਮੋਰਚਾ ਪੰਜਾਬ ਦੇ ਗ੍ਰਹਿ ਵਿਖੇ ਕੀਤਾ। ਇਸ ਮੌਕੇ ਰੋਮੀ ਨੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਾਂ ਤੱਕ ਇਨ੍ਹਾਂ ਸਕੀਮਾਂ ਦੇ ਲਾਭ ਪਹੁੰਚਾਉਣ ਲਈ ਭਾਜਪਾ ਆਗੂ ਦਿਨ ਰਾਤ ਇੱਕ ਕਰ ਦੇਣਗੇ ਕਿਉਂ ਕਿ ਇਹ ਸਾਰੀਆਂ ਸਕੀਮਾਂ ਕੇਂਦਰ ਵਿਚਲੀ ਮੋਦੀ ਸਰਕਾਰ ਦੀਆਂ ਸਨ।
ਗਰੀਬਾਂ ਦੀ ਭਲਾਈ ਲਈ ਸਕੀਮਾਂ ਚਲਾਉਂਦੀ ਹੈ ਮੋਦੀ ਸਰਕਾਰ- ਰੋਮੀ
ਉਨ੍ਹਾਂ ਕਿਹਾ ਕਿ ਇਹ ਸਾਰੀਆਂ ਸਕੀਮਾਂ ਘਰ ਘਰ ਪਹੁੰਚਣ ਭਾਜਪਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਸਾਬਕਾ ਵਿਧਾਇਕ ਮਜੀਠਾ ਰਣਜੀਤ ਸਿੰਘ ਵਰਿਆਮ ਨੇ ਭਾਜਪਾ ਵਿੱਚ ਸ਼ਾਮਲ ਹੁੰਦਿਆਂ ਹੀ ਮਜੀਠਾ ਹਲਕੇ ਦੇ ਪਿੰਡ ਪਿੰਡ ਵਿੱਚ ਜਾ ਕੇ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਮੀਟਿੰਗਾਂ ਦਾ ਸਿਲਸਿਲਾ ਜੰਗੀ ਪੱਧਰ ਤੇ ਸ਼ੁਰੂ ਕੀਤਾ ਹੋਇਆ ਹੈ। ਇਸ ਮੌਕੇ ਸਾਬਕਾ ਵਿਧਾਇਕ ਮਜੀਠਾ ਰਣਜੀਤ ਸਿੰਘ ਵਰਿਆਮ ਨੰਗਲ ਨੇ ਮੋਦੀ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ, ਉਹਨਾਂ ਕਿਹਾ ਕਿ ਮੋਦੀ ਸਰਕਾਰ ਦੀਆ ਨੀਤੀਆ ਕਾਰਨ ਹੀ ਉਹ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਚੇਅਰਮੈਨ ਵਿਕਰਮਜੀਤ ਸਿੰਘ ਵਿੱਕੀ, ਬੀਬੀ ਬੀਰੋ, ਉਮਾ, ਮੰਡਲ ਪ੍ਰਧਾਨ ਵਿਨੋਦ ਪੁਰੰਗ, ਸੰਨੀ ਬਾਵਾ, ਮੋਹਿਤ, ਸਵਿੰਦਰ ਸ਼ਿੰਦੀ, ਰਾਮ ਲੁਭਾਇਆ ਅਤੇ ਹੋਰ ਭਾਜਪਾ ਵਰਕਰ ਸ਼ਾਮਿਲ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-