





Total views : 5949270







Total views : 5949270ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਲੋਕ ਸਭਾ ਚੋਣਾਂ ਨੂੰ ਸਿਰਫ 7 ਦਿਨ ਹੀ ਬਚੇ ਹਨ ਅਤੇ ਅਜਿਹੇ ਵਿਚ ਹਰੇਕ ਪਾਰਟੀ ਵੱਲੋਂ ਜ਼ੋਰਾਂ-ਸ਼ੋਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਉਮੀਦਵਾਰਾਂ ਦੇ ਹੱਕ ਵਿਚ ਰੈਲੀਆਂ ਕੱਢੀਆਂ ਜਾ ਰਹੀਆਂ ਹਨ ਤੇ ਰੋਡ ਸ਼ੋਅ ਕੀਤੇ ਜਾ ਰਹੇ ਹਨ।ਅਜਿਹੇ ਵਿਚ ਕਾਂਗਰਸ ਵੱਲੋਂ ਵੀ ਪੰਜਾਬ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਜਿਸ ਦੇ ਚੱਲਦੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਇਸ ਰੈਲੀ ‘ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਆਖਿਆ ਗਿਆ ਹੈ। ਭਲਕੇ ਰਾਹੁਲ ਗਾਂਧੀ ਪੰਜਾਬ ਆਉਣਗੇ ਉਹ ਇਥੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ ।
ਗੁਰਜੀਤ ਔਜਲਾ ਦੇ ਹੱਕ ਵਿਚ ਕਰਨਗੇ ਚੋਣ ਪ੍ਰਚਾਰ
ਨਾਲ ਹੀ ਏਅਰਪੋਰਟ ਰੋਡ ‘ਤੇ ਗੁਰਜੀਤ ਔਜਲਾ ਲਈ ਪ੍ਰਚਾਰ ਕਰਨਗੇ।ਜ਼ਿਕਰਯੋਗ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਵਿਚ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਦਿੱਗਜ਼ ਆਗੂਆਂ ਵੱਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਵੋਟਰਾਂ ਨੂੰ ਆਕਰਸ਼ਿਤ ਕੀਤਾ ਜਾ ਸਕੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-