ਜੀਜੇ ਸਾਲੇ ‘ਚ ਖੜਕੀ! ਸੁਖਬੀਰ ਬਾਦਲ ਨੇ ਆਦੇਸ਼ਪ੍ਰਤਾਪ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ‘ਚੋ ਕੀਤਾ ਬਾਹਰ

4675599
Total views : 5507379

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਤੁਰੰਤ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਵਿਚੋਂ ਕੱਢ ਦਿੱਤਾ।ਇਸ ਬਾਰੇ ਫੈਸਲਾ

ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਲਿਆ। ਇਹ ਫੈਸਲਾ ਪਾਰਟੀ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।ਦੂਜੇ ਪਾਸੇ ਸਮਝਿਆ ਜਾ ਰਿਹੈ ਕਿ ਸ; ਸੁਖਬੀਰ ਸਿੰਘ ਬਾਦਲ ਨੇ ਅਜਿਹਾ ਕਰਕੇ ਹੋਰਨਾਂ ਲਈ ਇਹ ਸੰਕੇਤ ਦਿੱਤੇ ਹਨ ਕਿ ਸਾਰੀਆਂ ਰਿਸ਼ਤੇਦਾਰੀਆ ਤੇ ਸਾਝਾਂ ਤੋ ਪਾਰਟੀ ਸੁਪਰੀਮ ਹੈ ਅਤੇ ਕਿਸੇ ਦੀ ਵੀ ਪਾਰਟੀ ਵਿਰੋਧੀ ਗਤੀਵਿਧੀ ਨੂੰ ਬਰਦਾਸ਼ਿਤ ਨਹੀ ਕੀਤਾ ਜਾਏਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

 

Share this News