ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਤਾੜਨਾ!ਐਫ. ਆਈ. ਆਰ. ਦਰਜ ਕਰਨ ਲਈ ਲਿਖਿਆ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ

4675605
Total views : 5507388

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ, ਜਸਬੀਰ ਸਿੰਘ ਲੱਡੂ

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਦਾ ਗੰਭੀਰ ਨੋਟਿਸ ਲੈਂਦਿਆਂ ਨੂੰ ਸਖਤ ਤਾੜਨਾ ਕੀਤੀ ਹੈ ਕਿ ਚੋਣ ਡਿਊਟੀ ‘ਤੇ ਗੈਰਹਾਜ਼ਰ ਰਹਿਣ ਅਧਿਕਾਰੀਆਂ ਤੇ ਕਰਮਚਾਰੀਆਂ ਵਿਰੁੱਧ ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 134 ਅਧੀਨ ਐਫ. ਆਈ. ਆਰ. ਦਰਜ ਕਰਨ ਲਈ ਲਿਖਿਆ ਜਾਵੇਗਾ।


ਜ਼ਿਲ੍ਹਾ ਚੋਣ ਅਫ਼ਸਰ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਪੋਲਿੰਗ ਸਟੇਸ਼ਨਾਂ ਲਈ ਨਿਯੁਕਤ ਪ੍ਰੀਜ਼ਾਈਡਿੰਗ ਅਫ਼ਸਰ, ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ ਪੋਲਿੰਗ ਅਫ਼ਸਰ, ਚੋਣ ਰਿਹਰਸਲ ਦੌਰਾਨ ਹਾਜ਼ਰ ਰਹਿਣ।ਉਨ੍ਹਾਂ ਕਿਹਾ ਕਿ ਜਿੰਨ੍ਹਾਂ ਮੁਲਾਜ਼ਮਾਂ ਨੂੰ ਚੋਣ ਡਿਊਟੀ ਲਗਾਈ ਗਈ ਹੈ, ਉਨ੍ਹਾਂ ਨੂੰ ਰਿਹਰਸਲਾਂ ਦੌਰਾਨ ਹਾਜ਼ਰ ਰਹਿਣ ਲਈ ਪਹਿਲਾਂ ਹੀ ਹਦਾਇਤ ਕੀਤੀ ਗਈ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News