ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ 7 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ

4675596
Total views : 5507372

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ

ਪੰਜਾਬ ਦੀ ਫਾਜ਼ਿਲਕਾ ਪੁਲਿਸ ਅਤੇ ਸੀਮਾ ਸੁਰੱਖਿਆ ਬਲ  ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਤੇ BSF ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਾਰਕੋ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਵਿੱਚ 7 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਵੱਡੀ ਮਾਤਰਾ ਵਿੱਚ ਹੈਰੋਇਨ, ਕਾਰਤੂਸ ਅਤੇ ਡਰੱਗ ਮਨੀ ਬਰਾਮਦ ਹੋਈ ਹੈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਡੀ.ਜੀ.ਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਪਾਕਿਸਤਾਨ ਸਥਿਤ ਸਮੱਗਲਰ ਦੇ ਸੰਪਰਕ ਵਿੱਚ ਸਨ। ਮੁਲਜ਼ਮਾਂ ਕੋਲੋਂ 5.47 ਕਿਲੋਗ੍ਰਾਮ ਸ਼ੁੱਧ ਗ੍ਰੇਡ ਹੈਰੋਇਨ, 1.7 ਲੱਖ ਰੁਪਏ ਦੀ ਡਰੱਗ ਮਨੀ, 40 ਕਾਰਤੂਸ ਬਰਾਮਦ ਹੋਏ ਹਨ। ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ।ਫੜੇ ਗਏ ਨਸ਼ਾ ਤਸਕਰਾਂ ਖਿਲਾਫ NDPS ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਮੁਲਜ਼ਮਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ। ਜਲਦੀ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। ਪੁੱਛਗਿੱਛ ‘ਚ ਖੁਲਾਸੇ ਹੋਣ ਦੀ ਉਮੀਦ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News