ਪ੍ਰੋ:ਵਿਰਸਾ ਸਿੰਘ ਵਲਟੋਹਾ ਦੀਆ ਸਿੱਖ ਕੌਮ ਪ੍ਰਤੀ ਕੁਰਬਾਨੀਆ ਨੂੰ ਭੁਲਾਇਆ ਨਹੀ ਜਾ ਸਕਦਾ-ਰਵਿੰਦਰ ਬ੍ਰਹਮਪੁਰਾ

4878618
Total views : 5841173

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
57 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ 

ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਪ੍ਰੋਫ਼ੈਸਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਅਕਾਲੀ ਵਰਕਰਾਂ ਦੀ ਮੀਟਿੰਗ ਪਿੰਡ ਡਿਆਲ ਰਾਜਪੂਤਾਂ ਦੇ ਸਵਰਗਵਾਸੀ ਨਿਸ਼ਾਨ ਸਿੰਘ ਦੇ ਬੇਟੇ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਹੋਈ ਅਤੇ ਜ਼ੋਰਦਾਰ ਚੋਣ ਪ੍ਰਚਾਰ ਕੀਤਾ ਗਿਆ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਸੀਨੀਅਰ ਅਕਾਲੀ ਆਗੂ ਗਿਆਨ ਸਿੰਘ ਸ਼ਾਹਬਾਜ਼ਪੁਰ ਦੀ ਦੇਖ-ਰੇਖ ਵਿੱਚ ਹੋਈ ਇਸ ਜਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਅਤੇ ਪਿੰਡ ਵਾਸੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਇੱਕਠ ਨੂੰ ਸੰਬੋਧਨ ਕਰਦਿਆਂ ਬ੍ਰਹਮਪੁਰਾ ਨੇ ਅਕਾਲੀ ਦਲ ਨੂੰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਵਾਲੀ ਖ਼ੇਤਰੀ ਪਾਰਟੀ ਕਰਾਰ ਦਿੰਦਿਆਂ ਰਵਾਇਤੀ ਪਾਰਟੀਆਂ ਦੀਆਂ ਉਨ੍ਹਾਂ ਦੇ ਹਿੱਤਾਂ ਵਿਰੁੱਧ ਲੰਮੇ ਸਮੇਂ ਤੋਂ ਚੱਲ ਰਹੀਆਂ ਸਾਜ਼ਿਸ਼ਾਂ ‘ਤੇ ਜ਼ੋਰ ਦਿੱਤਾ।

ਰਵਿੰਦਰ ਬ੍ਰਹਮਪੁਰਾ ਅਤੇ ਗਿਆਨ ਸਿੰਘ ਸ਼ਾਹਬਾਜ਼ਪੁਰ ਵਲੋਂ ਪਿੰਡਾਂ ਵਿੱਚ ਤੂਫ਼ਾਨੀ ਦੌਰੇ ਲਗਾਤਾਰ ਜਾਰੀ

  ਉਨ੍ਹਾਂ ਕਿਹਾ ਕਿ ਅੱਜ ਪਾਰਲੀਮੈਂਟ ਵਿੱਚ ਸਿੱਖਾਂ ਲਈ ਪ੍ਰੋਫ਼ੈਸਰ ਵਲਟੋਹਾ ਵਾਂਗ ਇੱਕ ਨਿਧੜਕ ਆਗੂ ਦੀ ਚੋਣ ਕਰਨ ਲਈ ਹਲਕੇ ਦੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ। ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਬ੍ਰਹਮਪੁਰਾ ਤੋਂ ਇਲਾਵਾ ਗਿਆਨ ਸਿੰਘ ਸਹਿਬਾਜ਼ਪੁਰ ਸਾਬਕਾ ਜ਼ਿਲਾ ਪਰੀਸ਼ਦ ਮੈਂਬਰ, ਬਖਸ਼ੀਸ਼ ਸਿੰਘ ਡਿਆਲ ਐਸੀ ਪ੍ਰਧਾਨ ਜਿਲਾ ਤਰਨ ਤਾਰਨ, ਦਿਲਬਾਗ ਸਿੰਘ ਮੈਂਬਰ ਪੰਚਾਇਤ, ਬਖ਼ਸ਼ੀਸ਼ ਸਿੰਘ ਡਿਆਲ, ਰਣਜੀਤ ਸਿੰਘ, ਮਾਸਟਰ ਪਲਵਿੰਦਰ ਸਿੰਘ,ਰਣਜੀਤ ਸਿੰਘ ਰਾਣਾ ਸਾਬਕਾ ਸਰਪੰਚ ਡਿਆਲ, ਰਣਜੀਤ ਸਿੰਘ ਸਾਬਕਾ ਸਰਪੰਚ ਮੰਮਣਕੇ, ਤਰਲੋਚਨ ਸਿੰਘ, ਭਗਵੰਤ ਸਿੰਘ, ਬਚਨ ਸਿੰਘ, ਬਲਵਿੰਦਰ ਸਿੰਘ, ਪ੍ਰਧਾਨ ਸੁਖਚੈਨ ਸਿੰਘ, ਮੈਂਬਰ ਪੰਚਾਇਤ ਮੇਜ਼ਰ ਸਿੰਘ,ਬਲਬੀਰ ਸਿੰਘ ਵਪਾਰੀ, ਜੋਗਿੰਦਰ ਸਿੰਘ ਘੋਗੜ, ਬਾਬਾ ਲਖਵਿੰਦਰ ਸਿੰਘ, ਅਮਰਜੀਤ ਸਿੰਘ, ਪ੍ਰਗਟ ਸਿੰਘ, ਗੁਰਪ੍ਰਤਾਪ ਸਿੰਘ, ਅਮਨਦੀਪ ਸਿੰਘ, ਨੰਬਰਦਾਰ ਭਾਗ ਸਿੰਘ, ਫੁੰਮਣ ਸਿੰਘ ਆਦਿ ਬਹੁਤ ਅਕਾਲੀ ਵਰਕਰ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 

Share this News