Total views : 5507065
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅਟਾਰੀ/ਰਣਜੀਤ ਸਿੰਘ ਰਾਣਾਨੇਸ਼ਟਾ
ਸਿੱਖਸ ਆਫ ਅਮਰੀਕਾ ਸੰਸਥਾ ਨੇ ਬਾਂਹ ਫੜਦਿਆਂ ਅੰਮ੍ਰਿਤਸਰ ਸਰਹੱਦ ਦੀ ਪਿੰਡਾਂ ਦੇ ਗਰੀਬ ਬੱਚਿਆਂ ਨੂੰ ਪੜ੍ਹਾਈ ਲਈ ਦਸ ਦਸ ਹਜ਼ਾਰ ਰੁਪਏ ਦੇ ਚੈੱਕ ਵੰਡੇ ਗਏ I ਸੰਸਥਾ ਦੇ ਚੇਅਰਮੈਨ ਜਸਦੀਪ ਸਿੰਘ ਜੈਸੀ ਅਮਰੀਕਾ ਅਤੇ ਸੁਖਪਾਲ ਸਿੰਘ ਧਨੋਆਂ ਨੇ ਦੱਸਿਆ ਕਿ ਉਨ੍ਹਾਂ ਦੀ ਸਿੱਖਸ ਆਫ਼ ਸੰਸਥਾ ਵਲੋਂ ਪੰਜਾਬ ਦੇ ਗਰੀਬ ਪਰਿਵਾਰਾਂ ਦੇ ਹੋਣਹਾਰ ਬੱਚਿਆਂ ਦੀ ਬਾਂਹ ਫੜਨ ਦਾ ਟੀਚਾ ਕਰਦਿਆਂ 100 ਗਰੀਬ ਪਰਿਵਾਰਾਂ ਦੇ ਬੱਚੇ ਜੋ ਪੜ੍ਹਾਈ ਵਿੱਚ ਅਵੱਲ ਹਨ ਨੂੰ ਆਰਥਿਕ ਪੱਖ ਤੋਂ ਸਹਾਇਤਾ ਕਰਦਿਆਂ ਇਹਨਾਂ ਬੱਚਿਆਂ ਦਾ ਭਵਿੱਖ ਉਜਵਲ ਬਣਾਉਣ ਲਈ ਉਨਾਂ ਦੀ ਸੰਸਥਾ ਨੇ ਧਈਆ ਕੀਤਾ ਹੈ।
ਉਹਨਾਂ ਦੱਸਿਆ ਕਿ ਇਸੇ ਲੜੀ ਤਹਿਤ ਅੱਜ ਗਰੀਬ ਪਰਿਵਾਰਾਂ ਦੇ ਦਸ ਬੱਚੇ ਬੱਚੀਆਂ ਨੂੰ ਦਸਦ ਹਜਾਰ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ ਹਨ ਜੋ ਆਉਣ ਵਾਲੇ ਸਮੇਂ ਵਿੱਚ ਹੋਰ ਵਧੇਰੇ ਰਾਸ਼ੀ ਕੀਤੀ ਜਾਵੇਗੀ । ਉਹਨਾਂ ਇਹ ਵੀ ਕਿਹਾ ਵਗ ਰਹੇ ਨਸ਼ਿਆ ਦੇ ਦਰਿਆ ਨੂੰ ਰੋਕਣ ਲਈ ਵੀ ਉਹਨਾਂ ਦੀ ਸੰਸਥਾ ਆਉਣ ਵਾਲੇ ਸਮੇਂ ਵਿੱਚ ਵਿਸ਼ੇਸ਼ ਉਪਰਾਲੇ ਕਰੇਗੀ ਉਹਨਾਂ ਇਹ ਵੀ ਕਿਹਾ ਅੰਮ੍ਰਿਤਸਰ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਉਹਨਾਂ ਦੀ ਸੰਸਥਾ ਵੱਲੋਂ ਉਪਰਾਲਾ ਕੀਤਾ ਜਾ ਰਿਹਾ ਹੈ I ਸ ਧਨੋਆਂ ਨੇ ਕਿਹਾ ਉਨਾਂ ਦੀ ਸੰਸਥਾ ਵੱਲੋਂ ਪੰਜਾਬ ਦੇ ਨੌਜਵਾਨ ਜੋ ਕਿ ਪੰਜਾਬ ਛੱਡ ਕੇ ਲਗਾਤਾਰ ਵਿਦੇਸ਼ਾਂ ਵਿੱਚ ਰੋਜੀ ਰੋਟੀ ਕਮਾਉਣ ਲਈ ਜਾ ਰਹੇ ਹਨ ਜਾਂ ਉਹਨਾਂ ਨੂੰ ਵਿਦੇਸ਼ਾਂ ਵਿੱਚ ਜਾ ਕੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਲਈ ਵੀਂ ਉਨ੍ਹਾਂ ਲਈ ਵੀ ਸਿੱਖਸ ਆਫ਼ ਅਮਰੀਕਾ ਸੰਸਥਾ ਵਿਸ਼ੇਸ਼ ਉਪਰਾਲੇ ਕਰਨ ਜਾ ਰਹੀ ਹੈ ਇਸ ਮੌਕੇ ਉਹਨਾਂ ਦੀ ਸੰਸਥਾ ਦੇ ਹੋਰ ਅਹੁਦੇਦਾਰ ਇਸ ਮੌਕੇ ਹਾਜ਼ਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-