6 ਜੂਨ ਨੂੰ ਘੱਲੂਘਾਰਾ ਦਿਵਸ ਮੌਕੇ ਸਿੰਘ ਸਾਹਿਬ ਭਾਈ ਧਿਆਨ ਸਿੰਘ ਮੰਡ ਦੇਣਗੇ ਸਿੱਖ ਕੌਮ ਤੇ ਪੰਥ ਦੇ ਨਾਮ ਸੰਦੇਸ਼-ਭਾਈ ਸਖੀਰਾ

4675398
Total views : 5507069

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ

ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਮਨਾਈ ਜਾ ਰਹੀ ਸਾਕਾ ਨੀਲਾ ਤਾਰਾ ਦੀ 40ਵੀਂ ਵਰੇ੍ਗੰਢ ਅਤੇ ਘੱਲੂਘਾਰਾ ਦਿਵਸ ਮੌਕੇ 6 ਜੂਨ ਦਿਨ ਵੀਰਵਾਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮਾ ਦੇ ਦੌਰਾਨ ਸਵੇਰੇ 7 ਵਜੇ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੌਰਾਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਥਾਪੇ ਗਏ ਕਾਰਜਕਾਰੀ ਸਿੰਘ ਸਾਹਿਬ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਕੌਮ ਦੇ ਨਾਂ ਸੰਦੇਸ਼ ਪੜ੍ਹਣਗੇ। ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਅੱਜ ਇੱਥੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਜੂਨ 1984 ਦੇ ਦੌਰਾਨ ਉਸ ਸਮੇਂ ਦੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰਿਆਂ ਤੇ ਭਾਰਤੀ ਫੌਜ਼ ਦੇ ਵੱਲੋਂ ਸਿੱਖਾਂ ਦੇ ਕੇਂਦਰੀ ਧਰਮ ਅਸਥਾਨ ਸੇਵਾ ਸਿਮਰਨ ਤੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹਮਲਾ ਕਰਕੇ ਹਜ਼ਾਰਾਂ ਨਿਹੱਥੇ ਬੇਦੋਸ਼ੇ ਸਿੰਘ ਸਿੰਘਣੀਆਂ, ਮਾਸੂਮ ਬੱਚਿਆਂ ਤੇ ਬਜ਼ੁਰਗ ਮਹਿਲਾ ਪੁਰਸ਼ਾਂ ਤੋਂ ਇਲਾਵਾ ਗੁਰੂ ਘਰ ਨੱਤਮਸਤਕ ਹੋਣ ਆਏ ਸ਼ਰਧਾਲੂਆਂ ਤੇ ਤੋਪਾਂ, ਮਸ਼ੀਨ ਗੰਨਾ ਤੇ ਹੋਰ ਮਾਰੂ ਹਥਿਆਰਾਂ ਦੇ ਨਾਲ ਹਮਲਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ। ਜਦੋਂ ਕਿ ਮੀਰੀ ਪੀਰੀ ਦੇ ਮਾਲਕ ਤੇ ਸਿੱਖਾਂ ਦੇ 6ਵੇਂ ਗੁਰੂ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਵੱਲੋਂ ਤਿਆਰ ਕਰਵਾਏ ਗਏ ਮੀਰੀ ਪੀਰੀ ਦੀ ਮਿਸਾਲ ਸ਼੍ਰੀ ਅਕਾਲ ਤਖਤ ਸਾਹਿਬ ਤੇ ਹਮਲਾ ਕਰਕੇ ਵੱਡੇ ਪੱਧਰ ਤੇ ਨੁਕਸਾਨ ਕੀਤਾ ਗਿਆ ਸੀ।

ਪੰਥਕ ਦਰਦੀ ਤੇ ਹਿਤੈਸ਼ੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਹੁੰਮ ਹੁੰਮਾ ਕੇ ਪੁੱਜਣ: ਭਾਈ ਸਖੀਰਾ

ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਉਨ੍ਹਾਂ ਦਾ ਸਿੱਖ ਕੌਮ ਤੇ ਸਿੱਖ ਪੰਥ ਦੇ ਨਾਮ ਸੰਦੇਸ਼ ਹੋਣਾ ਬਹੁਤ ਜ਼ਰੂਰੀ ਹੈ। ਜਿਸ ਨੂੰ ਸਿੰਘ ਸਾਹਿਬ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਦੇ ਵੱਲੋਂ ਅਮਲੀ ਜਾਮਾ 6 ਜੂਨ ਦਿਨ ਵੀਰਵਾਰ ਨੂੰ ਸਵੇਰੇ 7 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪਹਿਨਾਇਆ ਜਾਵੇਗਾ। ਭਾਈ ਜਰਨੈਲ ਸਿੰਘ ਸਖੀਰਾ ਨੇ ਦੇਸ਼ ਵਿਦੇਸ਼ ਦੀਆਂ ਸਮੰੂਹ ਸਿੱਖ ਸੰਗਤਾਂ ਨੂੰ ਸਾਕਾ ਨੀਲਾ ਤਾਰਾ ਦੀ 40ਵੀਂ ਵਰੇ੍ਗੰਢ ਤੇ ਘੱਲੂਘਾਰਾ ਦਿਵਸ ਸਮਾਗਮਾ ਦੇ ਵਿੱਚ ਵੱਧ ਚੜ੍ਹ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੇ ਵੱਲੋਂ ਸੁਰੱਖਿਆ ਦੇ ਨਾਮ ਤੇ ਲਗਾਈਆਂ ਗਈਆਂ ਸੁਰੱਖਿਆ ਏਜੰਸੀਆਂ ਤੇ ਅਰਧ ਸੈਨਿਕ ਬਲ ਸਿੱਖ ਕੌਮ ਤੇ ਸਿੱਖ ਪੰਥ ਦੇ ਧਾਰਮਿਕ ਮਾਮਲਿਆਂ ਵਿੱਚ ਨਾਂ ਤਾ ਦਖਲ ਅੰਦਾਜੀ ਕਰ ਸੱਕਦੇ ਹਨ ਤੇ ਨਾ ਹੀ ਰੋੜਾ ਬਣ ਸੱਕਦੇ ਹਨ। ਉਨ੍ਹਾਂ ਕਿਹਾ 6 ਜੂਨ 1984 ਦੇ ਸਾਕਾ ਨੀਲਾ ਤਾਰਾ ਤੋਂ ਬਾਅਦ ਇਹ ਸਲਾਨਾ ਵਰੇ੍ਹਗੰਢ ਤੇ ਘੱਲੂਘਾਰਾ ਦਿਵਸ ਨਿਰੰਤਰ ਮਨਾਏ ਜਾ ਰਹੇ ਹਨ ਤੇ ਇਸ ਵਾਰ ਵੀ ਇਹ ਪਹਿਲਾਂ ਦੀ ਤਰ੍ਹਾਂ ਸ਼ਰਧਾ ਭਾਵਨਾ ਨਾਲ ਮਨਾਏ ਜਾਣਗੇ। ਸਿੰਘ ਸਾਹਿਬ ਜੱੱਥੇਦਾਰ ਭਾਈ ਧਿਆਨ ਸਿੰਘ ਮੰਡ ਦਾ ਸੰਦੇਸ਼ ਸਿੱਖ ਪੰਥ ਤੇ ਸਿੱਖ ਕੌਮ ਦੇ ਲਈ ਬਹੁਤ ਹੀ ਅਹਿਮ ਤੇ ਵਿਸ਼ੇਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸੱਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸੰਗਤਾ ਨੂੰ ਭੁਲੇਖਾ ਤੇ ਫੁੱਟਪਾਓੁ ਸ਼ਕਤੀਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ।

ਅੰਤ ਵਿੱਚ ਭਾਈ ਜਰਨੈਲ ਸਿੰਘ ਸਖੀਰਾ ਨੇ ਆਪਣੇ ਆਪ ਨੰੁੂ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਕਹਾਉਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤਾੜਦਿਆਂ ਤੇ ਵਰਜਦਿਆਂ ਕਿਹਾ ਕਿ ਉਹ ਹੁਣ ਆਪਣੇ ਨਿੱਜੀ ਸਵਾਰਥਾਂ ਦੀ ਪੂਰਤੀ ਕਰਨ ਦੇ ਮੰਤਵ ਨੂੰ ਲੈ ਕੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਢਾਹ ਨਾ ਲਗਾਉਣ। ਉਨ੍ਹਾਂ ਕਿਹਾ ਕਿ 40 ਸਾਲਾ ਬਾਅਦ ਐਸਜੀਪੀਸੀ ਵੱਲੋਂ ਅਜਿਹੇ ਵਰਤਾਰਾ ਵਰਤਾਉਣਾ ਕਈ ਤਰ੍ਹਾਂ ਦੇ ਸ਼ੰਕਿਆਂ ਤੇ ਪ੍ਰਸ਼ਨਾ ਨੂੰ ਜਨਮ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਰਾਜਨੀਤਿਕ ਸਮੀਕਰਨ ਬਦਲ ਚੁੱਕੇ ਹਨ। ਹਰ ਪਾਸੇ ਅਰਾਜਕਤਾ ਅਤੇ ਸਥਿਰਤਾ ਵਾਲਾ ਮਾਹੌਲ ਹੈ। ਅਜਿਹੇ ਵਿੱਚ ਸਿੱਖ ਕੌਮ ਤੇ ਪੰਥ ਨੂੰ ਸੁਹਿਰਦਤਾ ਅਤੇ ਸੰਜੀਦਗੀ ਦੇ ਨਾਲ ਵਿਚਰਦੇ ਹੋਏ ਉਸ ਦਿਨ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜਣਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ, ਕੇਂਦਰ ਸਰਕਾਰ ਤੇ ਐਸਜੀਪੀਸੀ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ਦੇ ਵਿੱਚ ਦਖਲ ਅੰਦਾਜੀ ਕਰਨ ਦਾ ਕੋਈ ਹੱਕ ਨਹੀਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News