





Total views : 5949198







Total views : 5949198ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਗੁਰਦਾਸਪੁਰ /ਬੀ.ਐਨ.ਈ ਬਿਊਰੋ
ਗੁਰਦਾਸਪੁਰ ਲੋਕ ਸਭਾ ਸੀਟ ਦੇ ਹਲਕਾ ਫਤਿਹਗੜ੍ਹ ਚੂੜੀਆਂ ਚ ਚੋਣ ਕਮਿਸ਼ਨ ਵਲੋਂ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਫਤਿਹਗੜ੍ਹ ਚੂੜੀਆਂ ਦੇ ਗ੍ਰਾਮ ਸੇਵਕ ਓਮ ਪ੍ਰਕਾਸ਼ ਨੂੰ ਚੋਣ ਜਾਬਤੇ ਦੀ ਉਲੰਘਣਾ ਕਰਨ ਕਾਰਨ ਮੁਅਤਲ ਕਰ ਦਿੱਤਾ ਗਿਆ ਹੈ।
ਚੋਣ ਕਮਿਸ਼ਨ ਦੀ ਹਿਦਾਇਤ ਤੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁਅੱਤਲੀ ਸਮੇਂ ਦੌਰਾਨ ਗ੍ਰਾਮ ਸੇਵਕ ਓਮ ਪ੍ਰਕਾਸ਼ ਦਫਤਰ ਬਲਾਕ ਵਿਕਾਸ ਤੇ ਪੰਚਾਇਤ ਅਫਸਰ ਫਤਿਹਗੜ੍ਹ ਚੂੜੀਆਂ ਦਾ ਮੁਅੱਤਲੀ ਸਮੇਂ ਦਾ ਹੈਡ ਕੁਆਟਰ ਜਿਲਾ ਵਿਕਾਸ ਅਤੇ ਪੰਚਾਇਤ ਅਫਸਰ ਗੁਰਦਾਸਪੁਰ ਦਾ ਦਫਤਰ ਹੋਵੇਗਾ ਅਤੇ ਇਹ ਕਰਮਚਾਰੀ ਆਪਣੀ ਸੀਟ ਦਾ ਚਾਰਜ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਫਤਿਹਗੜ੍ਹ ਚੂੜੀਆਂ ਦੇ ਕਿਸੇ ਹੋਰ ਕਰਮਚਾਰੀ ਨੂੰ ਤੁਰੰਤ ਦੇਵੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-