Total views : 5506907
Total views : 5506907
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਗੁਰਮੀਤ ਲੱਕੀ
ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਅਤੇ ਵਰਕਰਾਂ ਵਿੱਚ ਜੋਸ਼ ਭਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ 30 ਮਈ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਇਹ ਜਾਣਕਾਰੀ ਭਾਜਪਾ ਸੂਬਾ ਬੁਲਾਰੇ ਅਤੇ ਸੰਧੂ ਸਮੁੰਦਰੀ ਦੇ ਮੀਡੀਆ ਸਲਾਹਕਾਰ ਪ੍ਰੋ. ਸਰਚਾਂਦ ਸਿੰਘ ਵੱਲੋਂ ਦਿੱਤੀ ਗਈ।
30 ਮਈ ਨੂੰ ਗਿਆਰਾਂ ਵਜੇ ਰਣਜੀਤ ਐਵਿਨਿਊ ਵਾਲੀ ਗਰਾਊਂਡ ਵਿਖੇ ਹੋਵੇਗੀ ਫਤਿਹ ਰੈਲੀ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਚੋਣ ਪ੍ਰਚਾਰ ਆਪਣੇ ਸਿਖ਼ਰਾਂ ’ਤੇ ਹੈ। ਇਸੇ ਲੜੀ ਤਹਿਤ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਦੀ ਚੋਣ ਮੁਹਿੰਮ ਦੇ ਤਹਿਤ 30 ਮਈ ਨੂੰ ਗਿਆਰਾਂ ਵਜੇ ਅੰਮ੍ਰਿਤਸਰ ਲੋਕ ਸਭਾ ਵਿੱਚ ਰਣਜੀਤ ਐਵਿਨਿਊ, ਬੈੱਸਟ ਵੈਸਟਰਨ ਹੋਟਲ ਦੇ ਸਾਹਮਣੇ ਵਾਲੀ ਗਰਾਊਂਡ ਵਿਖੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਨਗੇ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-