ਐਸ.ਐਚ.ਓ ਨੂੰ ਡਿਊਟੀ ਦੌਰਾਨ ਪਿਆ ਦਿਲ ਦਾ ਦੌਰਾ -ਇਲਾਜ ਦੌਰਾਨ ਹੋਈ ਮੌਤ

4675347
Total views : 5506909

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਸ੍ਰੀ ਮੁਕਤਸਰ ਸਾਹਿਬ/ਬੀ.ਐਨ.ਈ ਬਿਊਰੋ

ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਸਿਟੀ ਥਾਣੇ ਦੇ ਐਸਐਚਓ ਇੰਸਪੈਕਟਰ ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਡਿਊਟੀ ਦੌਰਾਨ ਗੁਰਦੀਪ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ, ਜਿਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਤੁਰੰਤ ਹਸਪਤਾਲ ਦਾਖ਼ਲ ਕਰਵਾਇਆ।

ਐਸਐਚਓ 2 ਦਿਨਾਂ ਤੋਂ ਇਲਾਜ ਅਧੀਨ ਅੱਜ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ ਹੈ । ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਭਗੀਰਥ ਮੀਨਾ ਨੇ ਕਿਹਾ – ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਜਦੋਕਿ ਮਲੋਟ  ਦੇ ਡੀਐਸਪੀ ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।ਦੂਜੇ ਪਾਸੇ ਸਾਥੀ ਮੁਲਾਜਮਾਂ ਦਾ ਕਹਿਣਾ ਹੈ ਕਿ ਪੈ ਰਹੀ ਲੋਹੜੇ ਦੀ ਗਰਮੀ ਤੇ ਚੋਣਾਂ ਕਾਰਨ ਵੱਧ ਡਿਊਟੀ ਕਾਰਨ ਪੁਲਿਸ ਫੋਰਸ ਦੇ ਜਵਾਨ ਤੇ ਅਧਿਕਾਰੀ ਪ੍ਰੇਸ਼ਾਨ ਹਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

 

Share this News