ਬਲਾਕ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਪ੍ਰਗਟ ਸਿੰਘ ਸਮੇਤ ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ 6 ਮੁਅੱਤਲ 

4675347
Total views : 5506909

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਚੰਡੀਗੜ੍ਹ/ਬਾਰਡਰ ਨਿਊਜ ਸਰਵਿਸ 
ਗੁਰਦਾਸਪੁਰ ਲੋਕ ਸਭਾ ਸੀਟ ਅਧੀਨ ਆਉਂਦੇ ਫਤਹਿਗੜ੍ਹ ਚੂੜੀਆਂ ਵਿਚ ਆਦਰਸ਼ ਚੋਣ ਜ਼ਾਬਤੇ ਨੂੰ ਸਹੀ ਢੰਗ ਨਾਲ ਲਾਗੂ ਨਾ ਕਰਾਉਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ (ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀ) ਸਮੇਤ 6 ਕਰਮਚਾਰੀਆਂ ਨੂੰ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਜ਼ਾਬਤੇ ਦੀਆਂ ਉਲੰਘਨਾਵਾਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਗੁਰਦਾਸਪੁਰ ਦੇ ਰਿਟਰਨਿੰਗ ਅਫਸਰ-ਕਮ-ਜ਼ਿਲ੍ਹਾ ਚੋਣ ਅਧਿਕਾਰੀ ਨੇ ਪਰਗਟ ਸਿੰਘ ਬੀਡੀਪੀਓ, ਕੁਲਜਿੰਦਰ ਸਿੰਘ ਗ੍ਰਾਮ ਵਿਕਾਸ ਅਧਿਕਾਰੀ, ਮੇਜਰ ਸਿੰਘ ਪੰਚਾਇਤ ਸਕੱਤਰ, ਵਿਲੀਅਮ ਮਸੀਹ, ਸੁਖਜੀਤ ਸਿੰਘ ਤੇ ਸ਼ਮਸ਼ੇਰ ਸਿੰਘ ਸਾਰੇ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਹੈ। 
ਇਕ ਬੁਲਾਰੇ ਨੇ ਦੱਸਿਆ ਕਿ ਫਤਹਿਗੜ੍ਹ ਚੂੜੀਆਂ ਦੇ ਵਿਧਾਇਕ ਦੀ ਸ਼ਿਕਾਇਤ ਮਿਲੀ ਸੀ ਕਿ ਇਕ ਸਰਕਾਰੀ ਪਾਰਕ ਵਿਚ ਇੰਟਰਲਾਕਿੰਗ ਟਾਈਲਾਂ ਲਵਾਈਆਂ ਜਾ ਰਹੀਆਂ ਹਨ ਜੋ ਕਿ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਪੜਤਾਲ ਤੋਂ ਬਾਅਦ ਇਹ ਸ਼ਿਕਾਇਤ ਸਹੀ ਪਾਈ ਗਈ ਅਤੇ ਇਸ ਸਬੰਧੀ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਨੂੰ ਨੋਟਿਸ ਜਾਰੀ ਕੀਤਾ ਗਿਆ। ਇਹ ਟਾਈਲਾਂ ਪਾਰਕ ਵਿਚ ਸੁਟਵਾਉਣ ਵਾਲੇ ਨੁਮਾਇੰਦਿਆਂ ਖਿਲਾਫ ਮਾਮਲਾ ਦਰਜ ਕਰਨ ਲਈ ਐਸਐਸਪੀ ਨੂੰ ਲਿਖਿਆ ਗਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਨੂੰ ਓਮ ਪ੍ਰਕਾਸ਼ (ਪ੍ਰਬੰਧਕ-ਕਮ-ਵੀ.ਡੀ.ਓ) ਤੇ ਕੁਲਦੀਪ ਸਿੰਘ (ਪੰਚਾਇਤ ਸਕੱਤਰ) ਖਿਲਾਫ ਚੋਣ ਜ਼ਾਬਤਾ ਲਾਗੂ ਨਾ ਕਰਵਾ ਸਕਣ ਲਈ ਮੁਅੱਤਲ ਕਰਕੇ ਅਨੁਸ਼ਾਸ਼ਨੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। 
 ਪਿੰਡ ਬੱਦੋਵਾਲ ਕਲਾਂ ਦੇ 2 ਵਿਅਕਤੀਆਂ ਵਿਰੁੱਧ ਪਰਚਾ ਦਰਜ –
ਇਸੇ ਤਰ੍ਹਾਂ ਫਤਹਿਗੜ੍ਹ ਚੂੜੀਆਂ ਦੇ ਪਿੰਡ ਬੱਦੋਵਾਲ ਕਲਾਂ ਵਿਚ ਸੀਮਿੰਟ ਦੇ ਬੈਂਚ ਵੰਡਣ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਪਿੰਡ ਦੇ ਹੀ ਦਿਲਬਾਗ ਸਿੰਘ ਅਤੇ ਸੁਖਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ- 
Share this News