ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਵੱਲੋਂ ਅਜਨਾਲਾ ਵਿੱਚ ਡੋਰ ਟੂ ਡੋਰ ਚੋਣ ਪ੍ਰਚਾਰ

4675244
Total views : 5506767

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਅਜਨਾਲਾ/ ਦਵਿੰਦਰ ਕੁਮਾਰ ਪੁਰੀ

ਅੱਜ ਅਜਨਾਲਾ ਸ਼ਹਿਰ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਅਕਾਲੀ ਦਲ ਉਮੀਦਵਾਰ ਅਨਿਲ ਜੋਸ਼ੀ ਵੱਲੋਂ ਡੋਰ ਟੂ ਡੋਰ ਹਰ ਦੁਕਾਨ ਤੇ ਜਾ ਕੇ ਚੋਣ ਪ੍ਰਚਾਰ ਕੀਤਾ ਇਸ ਮੌਕੇ ਉਹਨਾਂ ਦੇ ਨਾਲ ਅਜਨਾਲਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਮੌਜੂਦ ਸਨ ਇਸ ਮੌਕੇ ਅਨਿਲ ਜੋਸ਼ੀ ਵੱਲੋਂ 1 ਜੂਨ ਵਾਲੇ ਦਿਨ ਆਪਣੀ ਇੱਕ ਇੱਕ ਕੀਮਤੀ ਵੋਟ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਰੀਆਂ ਸਰਕਾਰਾਂ ਦਿੱਲੀ ਤੋਂ ਚੱਲਦੀਆਂ ਹਨ ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਿਆ ਹੈ ਤੇ ਲੜਦਾ ਰਹੇਗਾ ।

 

ਇਸ ਕਰਕੇ ਆਪਣੀ ਇੱਕ ਇੱਕ ਕੀਮਤੀ ਵੋਟ ਅਕਾਲੀ ਦਲ ਨੂੰ ਪਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਸਵਰਗਵਾਸੀ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿਓ ਇਸ ਮੌਕੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਸਰਦਾਰ ਜੋਰਾਵਰ ਸਿੰਘ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਨਿੱਜਰ ਪਵਿੱਤਰ ਸਿੰਘ ਫੈਂਸੀ ਅਜਨਾਲਾ ਸ਼ਹਿਰੀ ਯੂਥ ਅਕਾਲੀ ਦਲ ਦੇ ਪ੍ਰਧਾਨ ਅਮੋਲਕ ਸਿੰਘ ਸ਼ਾਹ ਇਕਬਾਲ ਸਿੰਘ ਸ਼ਿੰਟੂ ਦਲਬੀਰ ਸਿੰਘ ਚੱਕ ਡੋਗਰਾ ਵਲੈਤ ਮਸੀਹ ਬੰਟੀ ਸਵਰਨ ਸਿੰਘ ਗੁਲਾਬ ਜਰਨੈਲ ਸਿੰਘ ਕਾਲਾ ਸਿੰਘ ਆਦੀ ਹਾਜਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News