Total views : 5506767
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਚਵਿੰਡਾ ਦੇਵੀ/ਵਿੱਕੀ ਭੰਡਾਰੀ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਧਰਮ ਪਤਨੀ ਵਿਧਾਇਕ ਗਨੀਵ ਕੋਰ ਮਜੀਠੀਆ ਨੇ ਡਾ, ਸੁਰਜੀਤ ਸਿੰਘ ਗਿੱਲ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮਜੀਠਾ ਤੋ ਪੰਜਾਬੀ ਜਾਗਰਣ ਦੇ ਸੀਨੀਅਰ ਪੱਤਰਕਾਰ ਅਤੇ ਸਾਂਝੀਵਾਲਤਾ ਦਿਹਾਤੀ ਪੱਤਰਕਾਰ ਯੂਨੀਅਨ ਦੇ ਚੇਅਰਮੈਨ ਜਸਪਾਲ ਸਿੰਘ ਗਿੱਲ ਅਤੇ ਨਗਰ ਨਿਗਮ ਅੰਮ੍ਰਿਤਸਰ ਦੇ ਐਸ.ਡੀ.ਓ ਰਵਿੰਦਰ ਸਿੰਘ ਗਿੱਲ ਦੇ ਪਿਤਾ ਡਾ. ਸੁਰਜੀਤ ਸਿੰਘ ਗਿੱਲ ਜਿਹੜੇ ਕਿ ਪਿਛਲੇ ਦਿਨੀ ਸੰਖੇਪ ਬਿਮਾਰੀ ਉਪਰੰਤ ਸਵਰਗ ਸਿਧਾਰ ਗਏ ਸਨ।
ਜਿਸ ਤੇ ਗਿੱਲ ਪਰਿਵਾਰ ਨਾਲ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਆਪਣੇ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋ ਦੁੱਖ ਸਾਂਝਾ ਕੀਤਾ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਡਾ. ਸੁਰਜੀਤ ਸਿੰਘ ਗਿਲ ਦੀ ਮੌਤ ਨਾਲ ਪਰਿਵਾਰ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਘਾਟਾ ਦੱਸਿਆ। ਬੀਬਾ ਗਨੀਵ ਕੌਰ ਮਜੀਠੀਆ ਨੇ ਗਲਬਾਤ ਕਰਦਿਆਂ ਦੱਸਿਆ ਕਿ ਡਾ, ਸੁਰਜੀਤ ਸਿੰਘ ਗਿਲ ਬਹੁਤ ਹੀ ਇਮਾਨਦਾਰ , ਨੇਕ ਦਿਲ ਅਤੇ ਸਾਊ ਸੁਭਾਅ ਦੇ ਮਾਲਕ ਸਨ ਜਿਹੜੇ ਕਿ ਹਮੇਸ਼ਾਂ ਹੀ ਲੋਕ ਹਿੱਤ ਅਤੇ ਸਿੱਖ ਪੰਥ ਨੂੰ ਸਮਰਪਿਤ ਰਹੇ ਹਨ। ਉਨ੍ਹਾਂ ਦੀ ਘਾਟ ਹਮੇਸ਼ਾਂ ਹੀ ਰੜਕਦੀ ਰਹੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਮੇਜ਼ਰ ਸਿਵਚਰਨ ਸਿੰਘ, ਗਗਨਦੀਪ ਸਿੰਘ ਭਕਨਾ, ਕੁਲਜੀਤ ਸਿੰਘ ਬਰਾੜ, ਬਲਰਾਜ ਸਿੰਘ ਸਾਰੇ ਸਿਆਸੀ ਸਕੱਤਰ ਮਜੀਠੀਆ, ਨਗਰ ਕੌਸਲ ਮਜੀਠਾ ਦੇ ਸਾਬਕਾ ਪ੍ਰਧਾਨ ਕੌਸਲਰ ਤਰੁਨ ਕੁਮਾਰ ਅਬਰੋਲ, ਸੀਨੀ: ਮੀਤ ਪ੍ਰਧਾਨ ਪ੍ਰਿੰਸ ਨਈਅਰ, ਦੁਰਗਾ ਦਾਸ, ਬਿੱਲਾ ਸ਼ਾਹ ਆੜ੍ਹਤੀਆ, ਅਜੈ ਕੁਮਾਰ ਚੋਪੜਾ, ਨਰੇਸ਼ ਕੁਮਾਰ, ਗੁਰਪ੍ਰੀਤ ਸਿੰਘ ਪਿੰਟੂ, ਸਰਪੰਚ ਮਨਪ੍ਰੀਤ ਸਿੰਘ ਉਪਲ, ਅਨੂਪ ਸਿੰਘ ਸੰਧੂ, ਨਵਜੀਤ ਸਿੰਘ ਜੇ.ਈ, ਹਰਜੀਤ ਸਿੰਘ ਐਸ.ਐਸ.ਏ, ਰਵਿੰਦਰ ਸਿੰਘ ਮਜੀਠਾ ਜੰਗਲਾਤ ਅਫਸਰ , ਅਮਰਬੀਰ ਸਿੰਘ ਗਿੱਲ, ਅਵਤਾਰ ਸਿੰਘ ਗਿੱਲ, ਕੌਂਸਲਰ ਸੋਨੂੰ ਰੋੜੀ ਆਦਿ ਸਮੇਤ ਵੱਡੀ ਗਿਣਤੀ ਵਿਚ ਸਨੇਹੀਆਂ ਨੇ ਦੁੱਖ ਸਾਂਝਾ ਕੀਤਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸੇਅਰ ਕਰੋ-