ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਲੋਕ ਸਭਾ ਚੋਣਾ ਜਿੱਤਣ ਵਾਲਿਆ ਨੂੰ 4 ਜੂਨ ਨੂੰ ਜਿੱਤ ਦੀ ਖੁਸ਼ੀ ਨਾ ਮਨਾਉਣ ਨਾ ਮਨਾਉਣ ਦੇ ਦਿੱਤੇ ਆਦੇਸ਼

4675400
Total views : 5507075

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ

ਪੰਜਾਬ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੇ ਲੋਕ ਸਭਾ ਚੋਣਾਂ ਜਿੱਤਣ ਵਾਲੇ ਉਮੀਦਵਾਰਾਂ ਨੂੰ ਸੰਦੇਸ਼ ਦਿੱਤਾ ਹੈ। ਇਸ ਸੰਦੇਸ਼ ਵਿੱਚ ਉਨ੍ਹਾਂ ਨੇ ਉਮੀਦਵਾਰਾਂ ਨੂੰ 4 ਜੂਨ ਨੂੰ ਹੋਣ ਵਾਲੀ ਗਿਣਤੀ ਤੋਂ ਬਾਅਦ ਜਿੱਤ ਦਾ ਜਸ਼ਨ ਨਾ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਦਾ ਕਾਰਨ ਹਰਿਮੰਦਰ ਸਾਹਿਬ ਵਿਖੇ ਮਨਾਈ ਗਈ ਬਲੂ ਸਟਾਰ ਅਪਰੇਸ਼ਨ ਦੀ ਬਰਸੀ ਨੂੰ ਦੱਸਿਆ ਹੈ।

ਗੁਰੂ ਘਰ ਜਾਓ ਮੱਥਾ ਟੇਕ ਕੇ ਪ੍ਰਮਾਤਮਾ ਦਾ ਕਰੋ ਸ਼ੁਕਰਾਨਾ

ਸ਼ੋਕ ਸੰਦੇਸ਼ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ- 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਜੂਨ 1984 ਦੇ ਘੱਲੂਘਾਰਾ ਸ਼ਹੀਦੀ ਹਫ਼ਤੇ ਦੌਰਾਨ ਇਨ੍ਹਾਂ ਦਿਨਾਂ ਪ੍ਰਤੀ ਸਿੱਖਾਂ ਦੀਆਂ ਭਾਵਨਾਵਾਂ ਨੂੰ ਦੇਖਦੇ ਹੋਏ ਜੇਤੂ ਉਮੀਦਵਾਰਾਂ ਨੂੰ ਢੋਲ ਵਜਾ ਕੇ ਜਾਂ ਸਪੀਕਰ ਲਾ ਕੇ ਬਿਲਕੁਲ ਵੀ ਖੁਸ਼ੀ ਨਹੀਂ ਮਨਾਉਣੀ ਚਾਹੀਦੀ। ਗੁਰੂ ਘਰ ਮੱਥਾ ਜ਼ਰੂਰ ਟੇਕੋ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕਰੋ।

ਜ਼ਿਕਰਯੋਗ ਹੈ ਕਿ ਬਲਿਊ ਸਟਾਰ ਅਪਰੇਸ਼ਨ ਦੀ ਬਰਸੀ ਦੇ ਮੱਦੇਨਜ਼ਰ 1 ਜੂਨ ਤੋਂ ਹਰਿਮੰਦਰ ਸਾਹਿਬ ਵਿਖੇ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਅਜੇ ਪਿਛਲੇ ਦਿਨੀਂ ਹੀ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਲੋਕਾਂ ਨੂੰ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕਰਵਾਏ ਗਏ ਸਨ। ਇਸ ਦੇ ਨਾਲ ਹੀ ਦਲ ਖਾਲਸਾ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਐਲਾਨ ਕੀਤਾ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News