Total views : 5507073
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਸੁਖਮਿੰਦਰ ਸਿੰਘ ‘ਗੰਡੀ ਵਿੰਡ’
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਫਾਜ਼ਿਲਕਾ ਸਦਰ ਅਧੀਨ ਪੈਂਦੀ ਪੁਲਿਸ ਚੌਕੀ ਮੰਡੀ ਲਾਧੂਕਾ ਵਿਖੇ ਤਾਇਨਾਤ ਰਹੇ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਪਿਆਰਾ ਸਿੰਘ ਵਿਰੁੱਧ 4500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ (ਹੁਣ ਸੇਵਾਮੁਕਤ) ਖਿਲਾਫ ਇਹ ਮੁਕੱਦਮਾ ਫਾਜ਼ਿਲਕਾ ਜ਼ਿਲ੍ਹੇ ਦੇ ਕਸਬਾ ਮੰਡੀ ਲਾਧੂਕਾ ਦੇ ਵਸਨੀਕ ਵੀਰੂ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ਉਪਰ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਫਾਜ਼ਿਲਕਾ ਸਦਰ ਥਾਣੇ ਵਿੱਚ ਇੱਕ ਹੋਰ ਵਿਅਕਤੀ ਖਿਲਾਫ ਪੁਲਿਸ ਕੇਸ ਦਰਜ ਕਰਵਾਇਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਇਸ ਮਾਮਲੇ ਵਿੱਚ ਤਫਤੀਸ਼ੀ ਅਫਸਰ ਸੀ। ਉਸ ਨੇ ਅੱਗੇ ਦੋਸ਼ ਲਾਇਆ ਕਿ
ਉਕਤ ਏ.ਐਸ.ਆਈ. ਇਸ ਕੇਸ ਸਬੰਧੀ ਅਦਾਲਤ ਵਿੱਚ ਸਪਲੀਮੈਂਟਰੀ ਚਲਾਣ ਪੇਸ਼ ਕਰਨ ਬਦਲੇ ਫਰਵਰੀ ਮਹੀਨੇ ਦੌਰਾਨ ਵੱਖ-ਵੱਖ ਦਿਨਾਂ ਵਿੱਚ 2500 ਅਤੇ 2000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਰਿਸ਼ਵਤ ਦੀ ਮੰਗ ਕਰਦੇ ਸਮੇਂ ਉਕਤ ਏ.ਐਸ.ਆਈ. ਨਾਲ ਹੋਈ ਗੱਲਬਾਤ ਰਿਕਾਰਡ ਕਰ ਲਈ ਸੀ ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਸੀ।