ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਦੀਪੂ ਲੱਖੂਵਾਲੀਆ ਦੇ ਪ੍ਰੀਵਾਰ ਨਾਲ ਦੁੱਖ ਕੀਤਾ ਸਾਝਾਂ ਤੇ ਜਖਮੀਆਂ ਦਾ ਜਾਣਿਆ ਹਾਲ

4675399
Total views : 5507073

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਅਜਨਾਲਾ/ ਦਵਿੰਦਰ ਕੁਮਾਰ ਪੁਰੀ

ਵੋਟਿੰਗ ਤੋਂ ਕੁਝ ਘੰਟੇ ਪਹਿਲਾਂ ਅਜਨਾਲਾ ਦੇ ਪਿੰਡ ਲੱਖੂਵਾਲ ਵਿੱਚ ਦੇਰ ਸ਼ਾਮ ਆਮ ਆਦਮੀ ਪਾਰਟੀ ਦੇ ਵਰਕਰ ਦੀਪਇੰਦਰ ਸਿੰਘ ਦੀਪੂ ਲੱਖੂਵਾਲੀਆ ਅਤੇ ਨਾਲ ਬੈਠੇ ਨੌਜਵਾਨਾਂ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਅੰਨੇਵਾਹ ਗੋਲੀਆਂ ਚਲਾਈਆਂ ਗਈਆਂ ਜਿਸ ਤੇ ਦੀਪੂ ਲੱਖੂਵਾਲੀਆ ਦੀ ਮੌਕੇ ਤੇ ਮੌਤ ਹੋ ਗਈ ਅਤੇ ਚਾਰ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਜਿਸ ਤੋਂ ਬਾਅਦ ਕੈਬਨਟ ਮੰਤਰੀ ਅਤੇ ਅਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅੱਜ ਮ੍ਰਿਤਕ ਦੀਪੂ ਲੱਖੂਵਾਲੀਆ ਦੇ ਘਰ ਉਸਦੇ ਪਰਿਵਾਰਕ ਵਾਰਸਾਂ ਨਾਲ ਅਫਸੋਸ ਕਰਨ ਪਹੁੰਚੇ ਅਤੇ ਨਾਲ ਹੀ ਜੇਰੇ ਲਾਜ ਜਖਮੀਆਂ ਦਾ ਵੀ ਹਸਪਤਾਲ ਜਾ ਕੇ ਹਾਲ ਚਾਲ ਪੁੱਛਿਆ।


ਇਸ ਮੌਕੇ ਗੱਲਬਾਤ ਕਰਦਿਆਂ ਮੰਤਰੀ ਅਤੇ ਉਮੀਦਵਾਰ ਕੁਲਦੀਪ ਸਿੰਘ ਧਾਰੀਵਾਲ ਨੇ ਕਿਹਾ ਕਿ ਇਹ ਬਹੁਤ ਮਾੜੀ ਘਟਨਾ ਹੋਈ ਹੈ ਉਹਨਾਂ ਕਿਹਾ ਕਿ ਉਹ ਪਰਿਵਾਰ ਦੇ ਨਾਲ ਹਨ ਅਤੇ ਉਹਨਾਂ ਵੱਲੋਂ ਪੁਲਿਸ ਉੱਚ ਅਧਿਕਾਰੀਆਂ ਦੇ ਨਾਲ ਇਸ ਸਬੰਧੀ ਗਹਿਰਾਈ ਨਾਲ ਜਾਂਚ ਕਰ ਜਲਦ ਤੋਂ ਜਲਦ ਦੋਸ਼ੀਆਂ ਨੂੰ ਕਾਬੂ ਕਰਨ ਦੀ ਗੱਲ ਕਹੀ ਗਈ ਹੈ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News