ਖਡੂਰ ਸਾਹਿਬ ਹਲਕੇ ਦੇ ਵੋੇਟਰਾਂ ਨੇ ਮੁੜ 1989 ਵਾਲਾ ਇਤਿਹਾਸ ਦੁਹਰਾਇਆ! ਜੇਲ’ਚ ਬੰਦ ਅੰਮ੍ਰਿਤਪਾਲ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਇਆ

4675615
Total views : 5507407

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਆਪ ਖਡੂਰ ਸਾਹਿਬ ਹਲਕੇ ਵੀ ਤੀਜੇ ਨੰਬਰ ‘ਤੇ ਰਹੀ

ਜਸਬੀਰ ਸਿੰਘ ਲੱਡੂ, ਬੱਬੂ ਬੰਡਾਲਾ 

ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾਂਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ  ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 184894 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

ਅੰਮ੍ਰਿਤਪਾਲ ਸਿੰਘ ਨੂੰ 386337 ਅਤੇ ਕੁਲਬੀਰ ਜ਼ੀਰਾ ਨੂੰ 201443 ਵੋਟਾਂ ਮਿਲੀਆਂ

ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 386337 ਵੋਟਾਂ ਮਿਲੀਆਂ ਹਨ। ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 201443 ਵੋਟਾਂ ਮਿਲੀਆਂ ਹਨ। ਤੀਜੇ ਸਥਾਨ ‘ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਰਹੇ, ਉਨ੍ਹਾਂ ਨੂੰ 189485 ਵੋਟਾਂ ਮਿਲੀਆਂ ਹਨ। ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੂੰ 82988 ਨੂੰ ਵੋਟਾਂ ਮਿਲੀਆਂ ਹਨ।2 ਜੂਨ ਨੂੰ ਇੱਥੇ 62.55% ਵੋਟਿੰਗ ਹੋਈ ਸੀ। ਖਡੂਰ ਸਾਹਿਬ ਸੀਟ ‘ਤੇ ਕੁੱਲ ਵੋਟਰਾਂ ਦੀ ਗਿਣਤੀ 16,67,797 ਸੀ। ਸ਼ਨੀਵਾਰ ਨੂੰ 10,43,248 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਨ੍ਹਾਂ ਵਿੱਚੋਂ 5,40,201 ਪੁਰਸ਼, 5,03,033 ਔਰਤਾਂ ਅਤੇ 14 ਟਰਾਂਸਜੈਂਡਰਾਂ ਨੇ ਵੀ ਵੋਟ ਪਾਈ ਸੀ।

 ਡਿਬੜੂਗੜ੍ਹ ਜੇਲ ‘ਚ ਬੰਦ ਹਨ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ ‘ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਸ ਵਿਰੁੱਧ 12 ਵੱਖ-ਵੱਖ ਕੇਸ ਦਰਜ ਹਨ। NSA ਕਾਰਨ ਉਹ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹਨ। ਅਦਾਲਤ ਵਿੱਚ ਅਪੀਲ ਕਰਨ ਤੋਂ ਬਾਅਦ ਵੀ ਉਸ ਨੂੰ ਜ਼ਮਾਨਤ ਨਹੀਂ ਮਿਲੀ। ਜਿਸ ਕਾਰਨ ਉਨ੍ਹਾਂ ਨੇ ਜੇਲ੍ਹ ਤੋਂ ਹੀ ਪ੍ਰਚਾਰ ਕੀਤਾ ਅਤੇ ਮਾਤਾ-ਪਿਤਾ ਉਸ ਦੀ ਥਾਂ ਲੋਕਾਂ ਵਿਚ ਗਏ। ਅੰਮ੍ਰਿਤਪਾਲ ਸਿੰਘ ਨੇ ਇਹ ਚੋਣ ਆਸਾਮ ਦੀ ਜੇਲ੍ਹ ਵਿੱਚ ਬੰਦ ਰਹਿਣੇ ਹੋਏ ਜਿੱਤੀ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ

Share this News