Total views : 5507405
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਤਰਨ ਤਾਰਨ/ਜਸਬੀਰ ਸਿੰਘ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਰਿਕਾਰਡਤੋੜ ਵੋਟਾਂ ਨਾਲ ਜੇਤੂ ਰਹੇ ਅਜਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਮਿਲੀਆ ਨਾਲ ਜੇਤੂ ਰਹਿਣ ‘ਤੇ ਜਿਲਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ ਵਲੋ ਜਾਰੀ ਕੀਤਾ ਜੇਤੂ ਸਰਟੀਫਿਕੇਟ ਬੀਬੀ ਪ੍ਰਮਜੀਤ ਕੌਰ ਖਾਲੜਾ ਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੇ ਪ੍ਰਾਪਤ ਕੀਤਾ। ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ, ਸ੍ਰ. ਅੰਮ੍ਰਿਤਪਾਲ ਸਿੰਘ 4,04,430 ਵੋਟਾਂ ਹਾਸਿਲ ਕਰਕੇ ਜੇਤੂ ਰਹੇ।ਉਨਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਉਮੀਦਵਾਰ, ਸ਼੍ਰੀ ਕੁਲਬੀਰ ਸਿੰਘ ਜ਼ੀਰਾ ਤੋਂ 1,97,120 ਵੋਟਾਂ ਦੇ ਫ਼ਰਕ ਨਾਲ ਜਿੱਤ ਪ੍ਰਾਪਤ ਕੀਤੀ।
ਸ਼੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਕਾਂਗਰਸੀ ਉਮੀਦਵਾਰ ਸ਼੍ਰੀ ਜ਼ੀਰਾ ਨੂੰ ਕੁੱਲ 2,07,310 ਵੋਟਾਂ ਪ੍ਰਾਪਤ ਹੋਈਆਂ। ਉਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ, ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ 1,94,836 ਵੋਟਾਂ ਹਾਸਿਲ ਕੀਤੀਆਂ ।ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ, ਸ਼੍ਰੀ ਵਿਰਸਾ ਸਿੰਘ ਵਲਟੋਹਾ 86416 ਵੋੋਟਾਂ ਪ੍ਰਾਪਤ ਕੀਤੀਆਂ ਅਤੇ ਭਾਜਪਾ ਉਮੀਦਵਾਰ ਸ਼੍ਰੀ ਮਨਜੀਤ ਸਿੰਘ ਮੰਨਾ ਨੇ 86,373 ਵੋਟਾਂ ਹਾਸਿਲ ਕੀਤੀਆਂ। ਇਸ ਤੋਂ ਇਲਾਵਾ ਨੋਟਾ ਨੂੰ 3452 ਵੋਟਾਂ ਪਾਈਆਂ ਗਈਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-