Total views : 5507564
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਪਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਦੋ ਸ਼ੂਟਰਾਂ ਨੂੰ ਤੀਹ ਤੀਹ ਹਜਾਰ ਦੇਕੇ ਆਪਣੇ ‘ਤੇ ਵਕੀਲ ਨੇ ਕਰਵਾਇਆ ਸੀ ਹਮਲਾ
ਅੰਮ੍ਰਿਤਸਰ/ਬੀ.ਐਨ.ਈ ਬਿਊਰੋ
ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-ਅੰਮ੍ਰਿਤਸਰ ਦੇ ਬਟਾਲਾ ਰੋਡ ਨੇੜੇ ਬੀਤੇ ਦਿਨੀਂ ਵਕੀਲ ਵਨੀਤ ਮਹਾਜਨ ’ਤੇ ਚੱਲੀ ਗੋਲੀ ਦੇ ਮਾਮਲੇ ਦੇ ਵਿਚ ਨਵਾਂ ਮੋੜ ਆਇਆ ਹੈ। ਦਰਅਸਲ ਘਟਨਾ ਮਗਰੋਂ ਪੁਲਿਸ ਨੇ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿਤੀ ਸਈ। ਪੁਲਿਸ ਨੂੰ ਸ਼ੱਕ ਸੀ ਕਿ ਇਹ ਸਾਰਾ ਡਰਾਮਾ ਸਿਰਫ਼ ਸੁਰੱਖਿਆ ਕਰਮੀਆਂ ਨੂੰ ਹਾਸਲ ਕਰਨ ਲਈ ਕੀਤਾ ਗਿਆ ਸੀ ਕਿਉਂਕਿ ਵਿਨੀਤ ਨੇ ਆਪਣੀ ਜਾਨ ਨੂੰ ਖਤਰੇ ਦਾ ਹਵਾਲਾ ਦਿੰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਸੀ। ਜਿਸ ’ਤੇ ਸੁਣਵਾਈ ਚੱਲ ਰਹੀ ਹੈ।ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਸੀਸੀਟੀਵੀ ਕੈਮਰੇ ਅਤੇ ਮੁਲਜ਼ਮਾਂ ਦੀ ਕਾਲ ਲੋਕੇਸ਼ਨ ਸਮੇਤ ਵਿਨੀਤ ਅਤੇ ਉਸ ਦੇ ਕੁਝ ਕਰੀਬੀ ਸਾਥੀਆਂ ਦੀ ਕਾਲ ਡਿਟੇਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਬਾਅਦ ਕਾਲ ਡਿਟੇਲ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਪੁਲਿਸ ਨੇ ਦੋ ਸ਼ਾਰਪ ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ।
ਸ਼ੂਟਰਾਂ ਕੋਲੋਂ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਵਨੀਤ ਮਹਾਜਨ ਨੇ ਹੀ ਪੈਸੇ ਦੇ ਕੇ ਅਪਣੇ ਉੱਪਰ ਗੋਲੀਆਂ ਚਲਵਾਈਆਂ ਸਨ। ਇਸ ਖੁਲਾਸੇ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਨੇ ਵਕੀਲ ਵਨੀਤ ਮਹਾਜਨ ਵਿਰੁਧ ਹੀ ਪਰਚਾ ਦਰਜ ਕਰ ਲਿਆ ਹੈ।
ਪੁਲਿਸ ਨੇ ਇਸ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਦੋ ਸ਼ਾਰਪ ਸ਼ੂਟਰਾਂ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਂਚ ਤੋਂ ਪਤਾ ਲੱਗਿਆ ਹੈ ਕਿ ਵਨੀਤ ਨੇ ਮੱਧ ਪ੍ਰਦੇਸ਼ ਤੋਂ ਦੋ ਸ਼ਾਰਪ ਸ਼ੂਟਰਾਂ ਨੂੰ ਬੁਲਾ ਕੇ ਅਪਣੇ ਅਤੇ ਅਪਣੀ ਪਤਨੀ ਸੋਨੀਆ ’ਤੇ ਗੋਲੀ ਚਲਾਉਣ ਲਈ ਕਿਹਾ ਸੀ। ਇਸ ਦੇ ਬਦਲੇ ਦੋਵਾਂ ਨੂੰ 30-30 ਹਜ਼ਾਰ ਰੁਪਏ ਦਿੱਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-