ਲੋਕ ਸਭਾ ਚੋਣ ਜਿੱਤਣ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਡਿਬਰੂਗੜ੍ਹ ਜੇਲ੍ਹ ਪੁੱਜੇ ਮਾਤਾ-ਪਿਤਾ

4676148
Total views : 5508267

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਡਿਬਰੂਗੜ੍ਹ/ਬਾਰਡਰ ਨਿਊਜ ਸਰਵਿਸ 

ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਜਿੱਤੇ ਤੇ ਜੇਲ੍ਹ ਵਿੱਚ ਮਾਰਚ 2023 ਤੋਂ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਤਾ-ਪਿਤਾ ਆਪਣੇ ਪੁੱਤਰ ਨੂੰ ਮਿਲਣ ਅੱਜ ਡਿਬਰੂਗੜ੍ਹ ਪੁੱਜੇ। ਸ੍ਰੀ ਤਰਸੇਮ ਸਿੰਘ ਅਤੇ ਬਲਵਿੰਦਰ ਕੌਰ ਨੂੰ ਲੈਣ ਹਵਾਈ ਅੱਡੇ ’ਤੇ ਅੰਮ੍ਰਿਤਪਾਲ ਕੌਰ ਦੀ ਪਤਨੀ ਕਿਰਨਦੀਪ ਕੌਰ ਪੁੱਜੀ। ਕਿਰਨਦੀਪ ਨੇ 5 ਜੂਨ ਤੋਂ ਇੱਥੇ ਡੇਰਾ ਲਾਇਆ ਹੋਇਆ ਹੈ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਆਪਣੇ ਬੇਟੇ ਨੂੰ ਮਿਲਣ ਲਈ ਡਿਬਰੂਗੜ੍ਹ ਸੈਂਟਰਲ ਜੇਲ੍ਹੇ ਪਹੁੰਚੇ, ਜਿਥੇ ਉਨਾਂ ਨੇ ਜੇਲ ਸਟਾਫ ਨੂੰ ਜਿੱਤ ਦੀ ਖੁਸ਼ੀ ‘ਚ ਮਠਿਆਈ ਵੰਡ ਕੇ ਮੂੰਹ ਮਿੱਠਾ ਕਰਵਾਇਆ।

ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੇ ਕਿਹਾ ਕਿ ਉਸ (ਅੰਮ੍ਰਿਤਪਾਲ ਸਿੰਘ) ਨੂੰ ਭਾਰੀ ਬਹੁਮਤ ਨਾਲ ਸੰਸਦ ਮੈਂਬਰ ਬਣਾਉਣ ਲਈ ਮੈਂ ਜਨਤਾ ਦਾ ਧੰਨਵਾਦ ਕਰਦੀ ਹਾਂ। ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਵੇਗਾ। ਜੇਕਰ ਲੋਕਾਂ ਨੇ ਇੰਨਾ ਵੱਡਾ ਫਤਵਾ ਦਿੱਤਾ ਹੈ ਤਾਂ ਸਰਕਾਰ ਨੂੰ ਉਸ ਨੂੰ ਰਿਹਾਅ ਕਰਨਾ ਪਵੇਗਾ।

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਮੈਂ ਉਸ ਨੂੰ ਵੱਡੀ ਗਿਣਤੀ ‘ਚ ਵੋਟਾਂ ਪਾਉਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਉਹ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਜਲਦੀ ਹੀ ਰਿਹਾਅ ਹੋ ਸਕਦਾ ਹੈ। ਉਹ ਪੰਜਾਬ ਨੂੰ ਨਸ਼ਿਆਂ ਦੀ ਅਲਾਮਤ ਤੋਂ ਬਚਾ ਰਿਹਾ ਸੀ। ਉਸ ਨੂੰ ਜੇਲ੍ਹ ‘ਚ ਡੱਕਣ ਸਬੰਧੀ ਸਰਕਾਰ ਦੀ ਕਾਰਵਾਈ ਖ਼ਿਲਾਫ਼ ਲੋਕਾਂ ਵਿੱਚ ਗੁੱਸਾ ਸੀ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News