Total views : 5508267
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਉਪਿੰਦਰਜੀਤ ਸਿੰਘ
ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋਕ ਸਭਾ ਚੋਣਾਂ ਚੋਂ ਵੱਡੀ ਜਿੱਤ ਪ੍ਰਾਪਤ ਕਰਨ ਉਪਰੰਤ ਕੇਂਦਰ *ਚ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ *ਤੇ ਸ੍ਰੀ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਚੁਣੇ ਜਾਣ *ਤੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ.ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੁਆਰਾ ਦੇਸ਼ਵਾਸੀਆਂ ਦੇ ਉਜਵੱਲ ਭਵਿੱਖ ਲਈ ਜੋ ਵਿਕਸਿਤ ਭਾਰਤ ਦਾ ਸੁਪਨਾ ਵੇਖਿਆ ਗਿਆ ਹੈ, ਉਸ ਨੂੰ ਪੂਰਾ ਕਰਨ ਲਈ ਸ੍ਰੀ ਮੋਦੀ ਭਾਰਤ ਦੇ ਹਿੱਤ ਅਤੇ ਵਿਕਾਸ ਲਈ ਹਮੇਸ਼ਾਂ ਹੀ ਯਤਨਸ਼ੀਲ ਰਹਿਣਗੇ
ਮੋਦੀ ਆਉਂਦੇ 5 ਸਾਲਾਂ ‘ਚ ਵਿਕਾਸ ਦਾ ਨਵਾਂ ਇਤਿਹਾਸ ਸਿਰਜਣਗੇ-ਛੀਨਾ
ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ‘ਤੇ ਸਮੂਹ ਲੋਕਾਂ ਅਤੇ ਵਰਕਰਾਂ *ਚ ਉਤਸਾਹ ਪਾਇਆ ਜਾ ਰਿਹਾ ਹੈ.ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਸਰਕਾਰ ਨੂੰ ਢਾਹ ਲਗਾਉਣ ਲਈ ਵਿਰੋਧੀ ਧਿਰਾਂ ਨੇ ਆਪਣੇ ਮਤਲਬ ਲਈ ਇਕਜੁਟਤਾ ਦਾ ਪ੍ਰਗਟਾਵਾ ਕਰਦੇ ਹੋਏ ਭਾਜਪਾ ਸਰਕਾਰ ਨੂੰ ਦਰਕਿਨਾਰ ਲਈ ਬਹੁਤ ਯਤਨ ਕੀਤੇ, ਪਰ ਮੋਦੀ ਦੀ ਲੋਕਪੱਖੀ ਅਤੇ ਦੇਸ਼ ਦੇ ਵਿਕਾਸ ਪ੍ਰਤੀ ਦੂਰਅੰਦੇਸ਼ੀ ਸੋਚ ਸਦਕਾ ਉਨ੍ਹਾਂ ਨੂੰ ਹਾਰ ਦਾ ਮੂੰਹ ਵੇਖਣਾ ਪਿਆ.
ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਚੋਣਾਂ ਦੇ ਵਿੱਚ ਵਿਰੋਧੀ ਪਾਰਟੀਆਂ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਵੱਡੀ ਜਿੱਤ ਦੇ ਨਾਲ ਐਨ. ਡੀ. ਏ. ਦੀ ਸਰਕਾਰ ਮੁੜ ਤੋਂ ਸਥਾਪਿਤ ਕੀਤੀ.ਉਨ੍ਹਾਂ ਕਿਹਾ ਕਿ ਸ੍ਰੀ ਮੋਦੀ ਦੀ ਜਿੱਤ ਤੋਂ ਬਾਅਦ ਹੁਣ ਸਾਰੀ ਪਾਰਟੀਆਂ ਖੇਰੂੰ^ਖੇਰੂੰ ਹੋਣਗੀਆਂ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-