ਕੈਬਨਟ ਮੰਤਰੀ ਈਟੀਓ ਨੇ ਵੋਟਰਾਂ ਸੁਪੋਰਟਰਾਂ ਦਾ ਕੀਤਾ ਧੰਨਵਾਦ 

4676148
Total views : 5508267

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


 ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

ਰਈਆ, ਜੰਡਿਆਲਾ ਗੁਰੂ /ਬੱਬੂ ਬੰਡਾਲਾ, ਬਲਵਿੰਦਰ ਸੰਧੂ 

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਵਰਕਰਾਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਕਮੀਆਂ ਦੀ ਤਲਾਸ਼ ਕੀਤੀ ਜਾਵੇਗੀ ਅਤੇ ਜੋ ਕੁਝ ਵੀ ਕਮੀਆਂ ਪੇਸ਼ੀਆਂ ਰਹਿ ਗਈਆਂ ਹਨ ਉਹਨਾਂ ਨੂੰ ਦੂਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਦੇ ਕੰਮਾਂ ਵਿੱਚ ਕਿਸੇ ਪ੍ਰਕਾਰ ਦੀ ਵੀ ਰੁਕਾਵਟ ਨਹੀਂ ਆਉਣ ਦਿੱਤੀ ਜਾਵੇਗੀ। ਕੈਬਨਟ ਮੰਤਰੀ ਨੇ ਹਲਕੇ ਦੇ ਵਰਕਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜੁੜ ਜਾਣ ਅਤੇ ਦਿਨ ਰਾਤ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਲਈ ਕੰਮ ਕਰਨ ਇਸ ਕੰਮ ਲਈ ਸਰਕਾਰ ਤੁਹਾਡੇ ਨਾਲ ਹੈ।

ਹਲਕੇ ਦੇ  ਸਮੁਹ ਅਹੁਦੇਦਾਰਾਂ ਅਤੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ

ਕੈਬਨਟ ਮੰਤਰੀ ਸ: ਹਰਭਜਨ ਸਿੰਘ ਨੇ ਆਪਣੇ ਵਲੰਟੀਅਰਾਂ ਨੂੰ ਕਿਹਾ ਕਿ ਉਹ ਹੁਣ ਤੋਂ ਹੀ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਨਾਲ ਜੋੜਨਾ ਸ਼ੁਰੂ ਕਰ ਕਰ ਦੇਣ ਅਤੇ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੁੜਦੀਆਂ ਸਹੂਲਤਾਂ ਦੇਣ ਲਈ ਵਚਨਬੱਧ ਰਹੇਗੀ। ਇਸ ਮੌਕੇ ਲੋਕ ਸਭਾ ਖਡੂਰ ਸਾਹਿਬ ਇੰਚਾਰਜ ਬਲਜੀਤ ਸਿੰਘ ਖਹਿਰਾਜ਼ਿਲਾ ਪ੍ਰਧਾਨ ਦਿਹਾਤੀ ਬਲਵਿੰਦਰ ਸਿੰਘ ਢਿੱਲੋਂਸਮੂਹ ਵਰਕਰਅਹੁਦੇਦਾਰਚੇਅਰਮੈਨ ਬਲੋਕ ਪ੍ਰਧਾਨਕੌਂਸਲਰ ਹਾਜ਼ਿਰ ਸਨ ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News