ਰਾਜਾ ਵੜਿੰਗ ਲੋਕ ਸਭਾ ਦੀ ਚੋਣ ਜਿੱਤਣ ਉਪਰੰਤ ਆਪਣੀ ਪਤਨੀ ਅੰਮ੍ਰਿਤਾ ਸਮੇਤ ਗੁ: ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਹੋਏ ਨਤਮਸਤਕ

4676242
Total views : 5508484

ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ


ਤਰਨ ਤਾਰਨ/ਬੱਬੂ ਬੰਡਾਲਾ, ਜਸਬੀਰ ਲੱਡੂ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋ ਲੁਧਿਆਣਾ ਤੋ ਲੋਕ ਸਭਾ ਦੀ ਚੋਣ ਜਿੱਤਣ ਉਪਰੰਤ ਪ੍ਰਮਾਤਮਾ ਦਾ ਓਟ ਆਸਰਾ ਲੈਣ ਲਈ ਅੱਜ ਮਾਝੇ ਦੇ ਪ੍ਰਸਿੱਧ ਧਾਰਮਿਕ ਅਸ਼ਥਾਨ ਗੁ: ਬੀੜ੍ਹ ਬਾਬਾ ਬੁੱਢਾ ਸਾਹਿਬ ਵਿਖੇ ਆਪਣੀ ਧਰਮਪਤਨੀ ਅੰਮ੍ਰਿਤਾ ਵੜਿੰਗ ਨਾਲ ਪੁੱਜੇ ਤੇ ਗੁਰੂ ਘਰ ਨਤਮਸਕ ਹੋਕੇ ਲੋਕ ਸੇਵਾ ਦੀ ਸ਼ਕਤੀ ਬਖਸਣ ਦੀ ਅਰਦਾਸ ਬੇਨਤੀ ਕੀਤੀ।

ਇਸ ਸਮੇ ਉਨਾਂ ਨਾਲ ਜਿਲਾ ਕਾਂਗਰਸ ਤਰਨ ਤਾਰਨ ਦੇ ਪ੍ਰਧਾਨ ਤੇ ਸਾਬਕਾ ਵਧਾਇਕ ਹਰਮਿੰਦਰ ਸਿੰਘ ਗਿੱਲ਼ , ਜਿਲਾ ਅੰਮ੍ਰਿਤਸਰ ਦੇ ਪ੍ਰਧਾਨ ਸ: ਭਗਵੰਤਪਾਲ ਸਿੰਘ ਸੱਚਰ, ਸਾਬਕਾ ਡਾਇਰੈਕਟਰ ਤੇ ਤਰਨ ਤਾਰਨ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਸ: ਹਰਸ਼ਰਨ ਸਿੰਘ ਮੱਲਾ ਸੋਹਲ, ਚੇਅਰਮੈਨ ਰਣਜੀਤ ਸਿੰਘ ਰਾਣਾ ਗੰਡੀ ਵਿੰਡ ਅਤੇ ਕੈਪਟਨ ਸੰਦੀਪ ਸਿੰਘ ਸੰਧੂ ਸਮੇਤ ਕਈ ਹੋਰ ਕਾਂਗਰਸੀ ਆਗੂ ਤੇ ਹਲਕੇ ਦੇ ਵਰਕਰ ਹਾਜਰ ਸਨ।

ਰਾਜਾ ਵੜਿੰਗ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ 

ਰਈਆ/ਬਲਵਿੰਦਰ ਸਿੰਘ ਸੰਧੂ

ਲੋਕ ਸਭਾ ਹਲਕਾ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਆਪਣੀ ਪਤਨੀ ਅੰਮ੍ਰਿਤਾ ਵੜਿੰਗ ਅਤੇ ਵੱਖ ਵੱਖ ਕਾਂਗਰਸੀ ਲੀਡਰਾਂ ਨਾਲ ਬਾਅਦ ਦੁਪਹਿਰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪੁੱਜੇ।ਜਿੱਥੇ ਉਨ੍ਹਾਂ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਮੁਲਾਕਾਤ ਕਰਕੇ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-

Share this News