Total views : 5508484
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਰਣਜੀਤ ਸਿੰਘ ਰਾਣਾਨੇਸ਼ਟਾ
ਨਹਿਰੀ ਪਟਵਾਰ ਯੂਨੀਅਨ ਪੰਜਾਬ ਦੇ ਸੱਦੇ ਤੇ ਨਹਿਰੀ ਮਹਿਕਮੇ ਦੇ ਸਰਕਲ ਦਫ਼ਤਰ ਅੱਪਰਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਵਿਖੇ ਇੱਕ ਹੰਗਾਮੀ ਮੀਟਿੰਗ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਕ੍ਰਿਪਾਲ ਸਿੰਘ ਪਨੂੰ, ਰਾਜਦੀਪ ਸਿੰਘ ਚੰਦੀ ਅਤੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਹੋਈ।ਜਿਸ ਵਿਚ ਪਟਵਾਰੀਆਂ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਕਲਮਛੋੜ ਹੜਤਾਲ ਦੌਰਾਨ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਪੰਜਾਬ ਵਲੋੰ ਇੱਕ ਤਾਨਾਸ਼ਾਹੀ ਪੱਤਰ ( ਨੋ ਵਰਕ ਨੋ ਪੇਅ) ਜਾਰੀ ਕਰਕੇ ਪਟਵਾਰੀਆਂ ਦੀਆਂ ਤਨਖਾਹਾਂ ‘ਚ ਕਟੌਤੀ ਕੀਤੀ ਗਈ ਹੈ ਜਿਸਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕਰਦਿਆ ਆਗੂਆ ਵੱਲੋ ਪੱਤਰ ਦੀਆਂ ਕਾਪੀਆਂ ਸਾੜੀਆਂ ਗਈਆਂ।
ਉਨ੍ਹਾਂ ਕਿਹਾ ਕਿ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਵੱਲੋਂ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰਿਕ ਦੇਸ਼ ਵਿੱਚ ਹੀ ਲੋਕਾਂ ਦੀ ਆਵਾਜ਼ ਨੂੰ ਆਪਣੇ ਤਾਨਾਸ਼ਾਹੀ ਰਵੱਈਆ ਨਾਲ ਦਬਾਇਆ ਜਾ ਰਿਹਾ ਹੈ।ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾ ਕਿਹਾ ਕਿ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਵੱਲੋਂ ਲਗਾਤਾਰ ਭਾਰਤੀ ਸੰਵਿਧਾਨ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਉਨਾਂ ਵੱਲੋਂ ਮਨਮਰਜ਼ੀ ਨਾਲ ਆਪਣੇ ਦੁਆਰਾ ਕੱਢੇ ਗਏ ਪੱਤਰਾਂ ਵਿੱਚ ਬਾਰ ਬਾਰ ਫੇਰਬਦਲ ਕਰਕੇ ਪੂਰੀ ਜਮਾਤ ਨੂੰ ਪ੍ਰੇਸ਼ਾਨੀ ਕੀਤਾ ਹੋਇਆ ਹੈ,ਜਿਸ ਨਾਲ ਆਮ ਪਬਲਿਕ ਦੇ ਕੰਮ ਕਾਜ ਕਰਨ ਵਿੱਚ ਵੀ ਲਗਾਤਾਰ ਖੜੋਤ ਆ ਰਹੀ ਹੈ।ਉਨ੍ਹਾਂ ਕਿਹਾ ਕਿ ਪ੍ਰਮੁੱਖ ਸਕੱਤਰ ਦੀਆਂ ਵਧੀਕੀਆਂ ਵਿਰੁੱਧ ਨਹਿਰੀ ਪਟਵਾਰ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਭਰਾਤਰੀ ਜਥੇਬੰਦੀਆਂ , ਕਿਸਾਨ ਯੂਨੀਅਨਾਂ,ਮਜ਼ਦੂਰ ਯੂਨੀਅਨਾਂ, ਆਮ ਲੋਕਾਂ ਅਤੇ ਕਿਸਾਨਾਂ ਦੇ ਸਹਿਯੋਗ ਨਾਲ 17 ਜੂਨ 2024 ਦਿਨ ਸੋਮਵਾਰ ਨੂੰ ਸੂਬਾ ਪੱਧਰ ਤੇ ਮੁੱਖ ਮੰਤਰੀ ਪੰਜਾਬ ਦੇ ਹਲਕੇ ਧੂਰੀ ਵਿਖੇ ਰੋਸ ਰੈਲੀ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਜੋਰਾਂ ਤੇ ਹਨ।
ਹੋਰਨਾਂ ਤੋਂ ਇਲਾਵਾ ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ, ਪ੍ਰਧਾਨ ਸੁਰਿੰਦਰ ਸਿੰਘ,ਨਿਰਮਲ ਸਿੰਘ, ਪ੍ਰਿੰਸ ਠਾਕਰੁਲ,ਹਰਨੇਕ ਸਿੰਘ, ਬਲਦੇਵ ਸਿੰਘ ਵਲਟੋਹਾ,ਅੰਗਰੇਜ ਸਿੰਘ ਰੰਧਾਵਾ, ਹਰਜਿੰਦਰ ਸਿੰਘ ਵੇਰਕਾ, ਭੁਪਿੰਦਰ ਸਿੰਘ, ਹਰਪਾਲ ਸਿੰਘ, ਰਵੀ ਕੁਮਾਰ,ਭਗਵੰਤ ਸਿੰਘ,ਪ੍ਰਿਤਪਾਲ ਸਿੰਘ,ਗਗਨ ਕੁਮਾਰ, ਬਲਦੇਵ ਸਿੰਘ ਫੌਜੀ, ਬਲਵਿੰਦਰ ਸਿੰਘ ਆਦਿ ਵੀ ਹਾਜ਼ਰ ਸਨ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-