Total views : 5508484
ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
54 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ /ਰਣਜੀਤ ਸਿੰਘ ਰਾਣਾਨੇਸ਼ਟਾ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਸਾਉਣੀ 2024 ਦੀਆਂ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ 14 ਜੂਨ ਦਿਨ ਸ਼ੁਕਰਵਾਰ ਨੂੰ ਮਹਾਰਾਜਾ ਫਾਰਮ ਵੇਰਕਾ ਮਜੀਠਾ ਬਾਈਪਾਸ, ਅੰਮ੍ਰਿਤਸਰ ਵਿਖੇ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਲਗਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ-ਡਾ. ਭੁੱਲਰ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਇਸ ਸਮਾਰੋਹ ਦੀ ਪ੍ਰਧਾਨਗੀ ਕਰਨਗੇ।ਡਾ. ਭੁੱਲਰ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਵਲੋਂ ਨਵੀਨਤਮ ਅਤੇ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਮੌਕੇ ਵੱਖਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਉਨਾਂ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:00 ਵਜੇ ਤੱਕ ਚਲੇਗਾ।ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੇਅਰ ਕਰੋ-